26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਲੀਲਾਵੰਤੀ ਮੈਮੋਰੀਅਲ ਬੀ.ਜੀ. ਬਲਾਜ਼ਮ ਸਕੂਲ ਭਾਗੋਵਾਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

ਅਜੀਤ ਡੈਸਕ 24-09-2025
ਕਿਲ੍ਹਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਆਪਣਾ ਪੰਜਾਬ ਫਾਉਂਡੇਸ਼ਨ ਤੇ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨਜ਼ ਆਫ਼ ਪੰਜਾਬ ਦੇ ਸੱਦੇ 'ਤੇ ਸ੍ਰੀਮਤੀ ਲੀਲਾਵੰਤੀ ਮੈਮੋਰੀਅਲ ਬੀ.ਜੀ. ਬਲਾਜ਼ਮ ਸਕੂਲ ਭਾਗੋਵਾਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸੰਸਥਾ ਦੇ ਪਿ੍ੰਸੀਪਲ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀ ਪੰਜਾਬੀ ਪਹਿਰਾਵੇ 'ਚ ਸਕੂਲ ਆਏ ਤੇ ਹਰ ਇਕ ਨੇ ਆਪਣੀ ਮਾਂ ਬੋਲੀ ਪੰਜਾਬੀ 'ਚ ਗੱਲਬਾਤ ਕੀਤੀ | ਹਰ ਇਕ ਵਿਦਿਆਰਥੀ ਨੇ ਇਕ ਪੰਨਾ ਗੁਰਮੁਖੀ ਲਿੱਪੀ ਦਾ ਸੁੰਦਰ ਲਿਖਾਈ ਵਿਚ ਲਿਖ ਕੇ ਸੋਸ਼ਲ ਮੀਡੀਆ ਉਪਰ ਪਾਇਆ | ਵਿਦਿਆਰਥੀਆਂ ਵਲੋਂ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਣ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ ਲਿਖਤ, ਸਵਾਲ ਜਵਾਬ, ਪੋਸਟਰ ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਮਕਾਬਲੇ ਵਿਚ ਹਿੱਸਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਉਂਡੇਸ਼ਨ ਵਲੋਂ ਇਹ ਇਕ ਨਵਾਂ ਆਰੰਭ ਹੋ ਰਿਹਾ ਹੈ, ਡਾ. ਧੂਰੀ ਮੁਤਾਬਕ ਸਦੀਆਂ ਤੋਂ ਪੰਜਾਬੀਆਂ ਦੀ ਸੱਭਿਆਚਾਰਕ ਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ 'ਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹਰ ਸਾਲ 23 ਸਤਬੰਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ਬਾਬਾ ਫਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਇਕ ਹਨ |

ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਵਲੋਂ ਵੱਖ-ਵੱਖ ਸੜਕਾਂ 'ਤੇ ਨੀਹ ਪੱਥਰ ਰੱਖੇ <br/> ਅਗਲੀ ਖ਼ਬਰ ਜੰਗਲੀ ਜਾਨਵਰ ਕਰ ਰਹੇ ਹਨ ਕੰਢੀ ਇਲਾਕੇ ਦੇ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਬਰਬਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।