27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

'ਪਰਾਲੀ ਪ੍ਰੋਟੈਕਸ਼ਨ ਫੋਰਸ' ਰਾਹੀਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ 'ਜ਼ੀਰੋ' ਕੀਤਾ ਜਾਵੇਗਾ-ਜ਼ਿਲ੍ਹਾ ਪ੍ਰਸ਼ਾਸਨ <br/>

ਕਿਸਾਨ ਧਰਮਿੰਦਰਜੀਤ ਸਿੰਘ ਕੰਗ ਦਾ ਸਨਮਾਨ ਕਰਦੇ ਏ.ਡੀ.ਸੀ. ਡਾ. ਬੇਦੀ, ਐਸ.ਐਸ.ਪੀ. ਡਾ. ਅਦਿੱਤਿਆ, ਸੀ.ਏ.ਓ. ਡਾ. ਅਮਰੀਕ ਸਿੰਘ ਤੇ ਹੋਰ | ਅਜੀਤ ਤਸਵੀਰ <br/> 24-09-2025
ਕਲਾਨੌਰ, 23 ਸਤੰਬਰ (ਪੁਰੇਵਾਲ)-ਸੀ.ਆਰ.ਐਮ. ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧ ਸਬੰਧੀ ਜ਼ਿਲ੍ਹਾ ਖੇਤੀਬਾੜੀ ਵਿਭਾਗ ਗੁਰਦਾਸਪੁਰ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੀ ਅਗਵਾਈ 'ਚ ਸਥਾਨਕ ਕਸਬੇ 'ਚ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਕੀਤਾ ਗਿਆ, ਜਿਸ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਆਈ.ਪੀ.ਐਸ. ਵਿਸ਼ੇਸ ਤੌਰ 'ਤੇ ਸ਼ਾਮਲ ਹੋਏ | ਇਸ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਏ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਦੌਰਾਨ ਡਾ. ਬੇਦੀ ਨੇ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇਸ ਵਾਰ ਝੋਨੇ ਦੀ ਪਾਰਲੀ ਨੂੰ ਅੱਗ ਬਿਲਕੁਲ ਨਾ ਲਗਾਉਣ, ਕਿਉਂਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਇਸ ਨਾਲ ਫ਼ਸਲਾਂ ਦਾ ਝਾੜ ਵਧੇਗਾ ਤੇ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ | ਡਾ. ਬੇਦੀ ਅਤੇ ਐੱਸ.ਐੱਸ.ਪੀ. ਅਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ 'ਪਰਾਲੀ ਪ੍ਰੋਟੈਕਸ਼ਨ ਫੋਰਸ' ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਟੀਮ ਵਿਚ 2-3 ਸਰਕਾਰੀ ਕਰਮਚਾਰੀ ਨਿਯੁਕਤ ਕੀਤੇ ਗਏ ਹਨ, ਜੋ ਪਿੰਡਾਂ ਵਿਚ ਜਾ ਕੇ ਕਿਸਾਨਾਂ/ਮੁਹਤਬਰਾਂ ਨਾਲ ਤਾਲਮੇਲ ਕਰ ਕੇ ਪਰਾਲੀ ਨਾ ਸਾੜਨ ਦੀ ਮੁਹਿੰਮ ਵਿਚ ਕੰਮ ਕਰਨਗੇ ਤੇ ਪਰਾਲੀ ਨਾ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਰੱਖਿਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ. ਵਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਨੰਬਰਦਾਰ ਧਰਮਿੰਦਰਜੀਤ ਸਿੰਘ ਕੰਗ ਸਮੇਤ 10 ਅਗਾਂਹਵਧੂ ਕਿਸਾਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਪੈਲੀ ਵਿਚ ਵਾਹ ਕੇ ਕਣਕ ਬੀਜਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਭਾਰਤ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲੇ-ਬਾਜਵਾ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਵਿਚ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਰੂਪ 'ਚ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।