27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪਿੰਡ ਸ਼ਾਹਪੁਰ ਅਰਾਈਆਂ 'ਚ ਬੱਚਿਆਂ ਨੂੰ ਗੁਰਮਤਿ ਵਿੱਦਿਆ ਸਿਖਾਈ <br/>

ਅਜੀਤ ਡੈਸਕ 24-09-2025
ਊਧਨਵਾਲ, 23 ਸਤੰਬਰ (ਪਰਗਟ ਸਿੰਘ)-ਪਿੰਡ ਸ਼ਾਹਪੁਰ ਅਰਾਈਆਂ 'ਚ ਸਰਪੰਚ ਕੁਲਵਿੰਦਰ ਕੌਰ, ਪ੍ਰਧਾਨ ਦਰਸ਼ਨ ਸਿੰਘ, ਗੁਰਨਾਮ ਸਿੰਘ ਅਤੇ ਸਮੁੱਚੇ ਨਗਰ ਦੇ ਸਹਿਯੋਗ ਨਾਲ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਉਚਾਰਣ ਦੀ ਸਿੱਖਿਆ ਦਿੱਤੀ ਜਾ ਰਹੀ ਹੈ | ਸਰਪੰਚ ਕੁਲਵਿੰਦਰ ਕੌਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਮੇਜ਼ਰ ਸਿੰਘ ਦੁਆਰਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਰੋਜ਼ਾਨਾ ਸ਼ਾਮ ਨੂੰ ਸ਼ੱੁਧ ਗੁਰਬਾਣੀ ਪੜ੍ਹਨੀ ਸਿਖਾਈ ਜਾਂਦੀ ਹੈ | ਸਰਪੰਚ ਕੁਲਵਿੰਦਰ ਕੌਰ ਨੇ ਆਖਿਆ ਕਿ ਸਾਨੂੰ ਅੱਜ ਲੋੜ ਹੈ, ਆਪਣੀ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਿਆ ਜਾਵੇ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਗੁਰਨਾਮ ਸਿੰਘ, ਦਰਸ਼ਨ ਸਿੰਘ, ਮੇਜ਼ਰ ਸਿੰਘ, ਦਵਿੰਦਰ ਕੌਰ, ਰਾਜਵੰਤ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਦਲਬੀਰ ਕੌਰ, ਬਲਜੀਤ ਕੌਰ, ਮਨਜੀਤ ਸਿੰਘ, ਮਾਸਟਰ ਜਗੀਰ ਸਿੰਘ, ਗੁਰਮੀਤ ਸਿੰਘ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਚਾਵਾ ਤੇ ਨਵਾਂ ਨੌਸ਼ਹਿਰਾ ਵਿਖੇ ਸਰਪੰਚ ਸੁਖਵਿੰਦਰ ਕੌਰ ਨੇ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ ਕੀਤਾ <br/> ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।