27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਖੇਤੀ ਵਿਭਾਗ ਨੇ ਪਿੰਡ ਸੱਲੋਪੁਰ ਵਿਖੇ ਲਗਾਇਆ ਪਰਾਲੀ ਪ੍ਰਬੰਧਨ ਕੈਂਪ <br/>

ਪਿੰਡ ਸੱਲ੍ਹੋਪੁਰ ਵਿਖੇ ਲਗਾਏ ਪਰਾਲੀ ਪ੍ਰਬੰਧਨ ਦੇ ਕੈਂਪ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ | ਤਸਵੀਰ : ਜਸਪਾਲ ਸਿੰਘ ਸੰਧੂ <br/> 24-09-2025
ਕਾਹਨੂੰਵਾਨ/ਭੈਣੀ ਮੀਆਂ ਖਾਂ, 23 ਸਤੰਬਰ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਥਾੜੀ ਅਫ਼ਸਰ ਡਾ. ਅਮਰੀਕ ਸਿੰਘ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਤੇ ਬਲਾਕ ਖੇਤੀਬਾੜੀ ਅਫ਼ਸਰ ਕਾਹਨੂੰਵਾਨ ਡਾ. ਪਰਮਿੰਦਰ ਕੁਮਾਰ ਦੀ ਯੋਗ ਅਗਵਾਈ ਤਹਿਤ ਡਾ. ਭਵਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਪਿੰਡ ਸੱਲੋਪੂਰ ਵਿਖੇ ਸੀ.ਆਰ.ਐਮ. ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਖੇਤ ਵਿਚ ਵਾਹੁਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਸਟੱਬਲ ਬਰਨਿੰਗ ਸਬੰਧੀ ਪ੍ਰਚਾਰ ਕੀਤਾ ਗਿਆ ਅਤੇ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਲਾਉਣ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ | ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਰਲਾਉਣ | ਇਸ ਮੌਕੇ ਅਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫਸਰ, ਰਜਵਿੰਦਰ ਕੌਰ ਖੇਤੀਬਾੜੀ ਉਪ ਨਿਰੀਖਕ ਅਤੇ ਪਿੰਡ ਦੇ ਅਗਾਂਹਵਧੂ ਜਿਮੀਂਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਨਾਮਵਰ ਗਾਇਕ ਗੈਰੀ ਸੰਧੂ ਨੇ ਹੜ੍ਹ ਪੀੜਤ ਕਿਸਾਨਾਂ ਨੂੰ 10 ਮੱਝਾਂ ਭੇਟ ਕੀਤੀਆਂ <br/> ਅਗਲੀ ਖ਼ਬਰ 10 ਲੱਖ ਸਿਹਤ ਬੀਮਾ ਯੋਜਨਾ ਸਕੀਮ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ-ਬਮਰਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।