28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ <br/>

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਉਣ ਮੌਕੇ ਹਾਜ਼ਰ ਵਿਦਿਆਰਥੀ ਤੇ ਸਟਾਫ਼ | ਤਸਵੀਰ: ਵਿਸ਼ਾਲ ਮੁੰਨਾ <br/> 24-09-2025
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਪਿ੍ੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਪਾਏੇ | ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ | ਜਦੋਂ ਕਿ ਵਿਦਿਆਰਥੀਆਂ ਨੇ ਪੰਜਾਬੀ ਮਾਤ ਭਾਸ਼ਾ ਦੇ ਸੱਭਿਆਚਾਰ 'ਤੇ ਚਾਨਣਾ ਪਾਇਆ | ਸਟਾਫ਼ ਮੈਂਬਰਾਂ ਨੇ ਵੀ ਪੰਜਾਬੀ ਮਾਂ ਬੋਲੀ 'ਤੇ ਗੀਤ ਗਾਏ | ਇਸ ਮੌਕੇ ਪਿ੍ੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੰੂ ਪੰਜਾਬੀ ਭਾਸ਼ਾ ਦੇ ਸੱਭਿਆਚਾਰਕ ਇਤਿਹਾਸ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਇਸ ਭਾਸ਼ਾ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਪੰਜਾਬੀ ਮਾਤ ਭਾਸ਼ਾ ਨੰੂ ਲਿਖਣ, ਪੜ੍ਹਨ ਤੇ ਬੋਲਣ ਵਿਚ ਅੱਗੇ ਲੈ ਕੇ ਆਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਨੀਲਧਾਰੀ ਸੰਪਰਦਾਇ ਵਲੋਂ ਧਾਰਮਿਕ ਸਮਾਗਾਮ ਕਰਵਾਇਆ <br/> ਅਗਲੀ ਖ਼ਬਰ ਐਚ.ਆਈ.ਵੀ. ਏਡਜ਼ ਸੰਬੰਧੀ ਨੁੱਕੜ ਨਾਟਕ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।