02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਭਾਰੀ ਕਟੌਤੀ ਨਾਲ ਹਰ ਵਰਗ ਨੂੰ ਫਾਇਦਾ-ਸ਼ਿੰਦਾ

ਅਜੀਤ ਡੈਸਕ 25-09-2025
ਤਾਰਾਗੜ੍ਹ, 24 ਸਤੰਬਰ (ਸੋਹਨ ਲਾਲ)-ਤਾਰਾਗੜ੍ਹ ਮੰਡਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਵਰਕਰ ਸਾਬਕਾ ਸਰਪੰਚ ਬਕਨੌਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਜੀ.ਐਸ.ਟੀ. ਦਰਾਂ 'ਚ ਭਾਰੀ ਕਟੌਤੀ ਨਾਲ ਹਰ ਵਰਗ ਨੂੰ ਫ਼ਾਇਦਾ ਮਿਲੇਗਾ | ਉਨ੍ਹਾਂ ਕੇਂਦਰ ਸਰਕਾਰ ਵਲੋਂ ਕੀਤੇ ਇਸ ਫ਼ੈਸਲੇ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਇਸ ਮਹੱਤਵਪੂਰਨ ਕਟੌਤੀ ਬਹੁਤ ਹੀ ਵੱਡਾ ਕਦਮ ਹੈ | ਉਨ੍ਹਾਂ ਦੱਸਿਆ ਕਿ ਹੁਣ ਟੈਕਸ ਸਲੈਬ 5 ਅਤੇ 18 ਫੀਦਸੀ ਤੱਕ ਸੀਮਤ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਹਰ ਵਰਗ ਦੇ ਲੋਕਾਂ ਦਾ ਲਾਭ ਹੋਵੇਗਾ, ਚਾਹੇ ਉਹ ਵਪਾਰੀ ਹੋਵੇ ਜਾਂ ਆਮ ਜਨਤਾ | ਵਿਰੋਧੀ ਪਾਰਟੀਆਂ ਨੂੰ ਇਸ ਦੀ ਪੂਰੀ ਜਾਣਕਾਰੀ ਨਾ ਹੋਣ ਨਾਲ ਭਾਰਤੀ ਜਨਤਾ ਪਾਰਟੀ 'ਤੇ ਸਵਾਲ ਚੁੱਕ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਅਰਥ ਵਿਵਸਥਾ ਨੂੰ ਸੌਖਾ ਤੇ ਪਾਰਦਰਸ਼ੀ ਬਣਾਉਣ ਲਈ ਇਕ ਅਹਿਮ ਕਦਮ ਸਾਬਤ ਹੋਵੇਗਾ |
ਪਿਛਲੀ ਖ਼ਬਰ ਦੂਜੀ ਰਾਤ ਦੀ ਰਾਮ-ਲੀਲ੍ਹਾ ਦਾ ਮੰਚਨ ਸਮਾਪਤ ਅਗਲੀ ਖ਼ਬਰ ਕੇਂਦਰ ਵਲੋਂ ਨਿਰਧਾਰਿਤ ਵਿਸ਼ੇਸ਼ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਖੇਤਰ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।