03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਖੋਚੱਕ ਵਿਖੇ ਆਮ ਇਜਲਾਸ

ਅਜੀਤ ਡੈਸਕ 25-09-2025
ਤਾਰਾਗੜ੍ਹ, 24 ਸਤੰਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਪੱਖੋਚੱਕ ਵਿਚ ਪਿੰਡ ਦੇ ਸਰਪੰਚ ਨਰੇਸ਼ ਸੈਣੀ ਨਿੱਕਾ ਦੀ ਅਗਵਾਈ ਹੇਠ ਇਕ ਆਮ ਇਜਲਾਸ ਕਰਵਾਇਆ ਗਿਆ | ਆਮ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਐਡੀਟਰ ਦੀਪਕ ਜਸਰੋਟੀਆ ਤੇ ਐਡੀਟਰ ਜਪਨੀਤ ਕੌਰ ਹਾਜ਼ਰ ਹੋਏ | ਉਨ੍ਹਾਂ ਪਿੰਡ ਦੇ ਇਕੱਠ ਨੂੰ ਕੇਂਦਰ ਸਰਕਾਰ ਵਲੋਂ ਮਿਲਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਲੋਕਾਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਨਰੇਗਾ ਬਾਰੇ ਪੂਰੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਨਰੇਗਾ ਵਿਚ ਕੰਮ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਨਰੇਗਾ ਕਾਰਡ ਬਣਾਉਣਾ ਬਹੁਤ ਹੀ ਜ਼ਰੂਰੀ ਹੈ ਤੇ ਇਸ ਕਾਰਡ ਰਾਹੀਂ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਮਿਲਣ ਵਾਲੀਆਂ ਸੁਵਿਧਾਵਾਂ ਮਿਲਣਗੀਆਂ | ਐਡੀਟਰ ਦੀਪਕ ਜਸਰੋਟੀਆ ਨੇ ਦੱਸਿਆ ਕਿ ਹਰੇਕ ਪਿੰਡ ਵਿਚ ਕੇਂਦਰ ਸਰਕਾਰ ਵਲੋਂ ਇਕ ਆਮ ਇਜਲਾਸ ਕਰਵਾਇਆ ਜਾਵੇਗਾ ਅਤੇ ਉਸ ਦੀ ਵੀਡੀਓਗ੍ਰਾਫੀ ਵੀ ਹੋਵੇਗੀ | ਇਸ ਮੌਕੇ ਪਿੰਡ ਦਾ ਸਰਪੰਚ, ਪੰਚ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਪਾ ਐਕਟ ਤਹਿਤ 25 ਦੁਕਾਨਦਾਰਾਂ ਦੇ ਚਲਾਨ ਕੱਟੇ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।