03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ ਜਾਰੀ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗ

ਅਜੀਤ ਡੈਸਕ 25-09-2025
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੱਖੀ ਲੜੀਵਾਰ ਭੁੱਖ ਹੜਤਾਲ ਜਾਰੀ ਰਹੀ | ਅੱਜ ਡੈਮ ਔਸਤੀਆਂ ਨੇ ਪ੍ਰਧਾਨ ਜਸਵੰਤ ਸਿੰਘ ਸੰਧੂ ਅਤੇ ਰੌਸ਼ਨ ਲਾਲ ਭਗਤ ਦੀ ਅਗਵਾਈ ਹੇਠ ਸ਼ਾਹਪੁਰ ਕੰਢੀ ਡੈਮ ਦੇ ਅਧਿਕਾਰੀ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ ਤੇ ਨਿਗਰਾਨ ਇੰਜੀਨੀਅਰ ਐਡਮਿੰਨ ਹਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਮੰਗਾਂ ਤੋਂ ਜਾਣੂ ਕਰਵਾਇਆ | ਆਗੂ ਸੋਹਨ ਲਾਲ ਨੇ ਅਧਿਕਾਰੀਆਂ ਨੰੂ ਦੱਸਿਆ ਕਿ ਡੈਮ ਔਸਤੀ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਪਿਛਲੇ 176 ਦਿਨ ਤੋਂ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ | ਇਨ੍ਹਾਂ ਲੋਕਾਂ ਦੀਆਂ ਜ਼ਮੀਨਾਂ, ਦੁਕਾਨਾਂ, ਪੋਲਟਰੀ ਫਾਰਮ ਸ਼ਾਹਪੁਰ ਕੰਢੀ ਡੈਮ ਦੀ ਝੀਲ ਦੇ ਨਿਰਮਾਣ ਲਈ ਐਕਵਾਇਰ ਕੀਤੇ ਸਨ | ਜਿਸ ਕਾਰਨ ਇਹ ਪ੍ਰਭਾਵਿਤ ਪਰਿਵਾਰ ਬੇਰੁਜ਼ਗਾਰ ਹੋ ਗਏ ਹਨ | ਸਰਕਾਰ ਵਲੋਂ ਜ਼ਮੀਨਾਂ ਦੇ ਪੈਸੇ ਬਹੁਤ ਘੱਟ ਦਿੱਤੇ ਗਏ ਤੇ ਅੱਜ ਤੱਕ ਕੋਈ ਉਜੜਨ ਭੱਤਾ ਜਾਂ ਸਮਾਨ ਦੇ ਪੈਸੇ ਨਹੀਂ ਮਿਲੇ | ਜਿਸ ਕਾਰਨ ਪ੍ਰਭਾਵਿਤ ਪਰਿਵਾਰ ਸੰਘਰਸ਼ ਕਰਨ ਲਈ ਮਜ਼ਬੂਰ ਹਨ | ਉਨ੍ਹਾਂ ਦੱਸਿਆ ਕਿ ਡੈਮ ਅਧਿਕਾਰੀਆਂ ਨੇ ਸਮੱਸਿਆਵਾਂ ਨੰੂ ਸੁਣ ਕੇ ਭਰੋਸਾ ਦਿੱਤਾ ਕਿ ਛੇਤੀ ਹੀ ਮਸਲਾ ਹੱਲ ਕਰ ਦਿੱਤਾ ਜਾਵੇਗਾ | ਇਸ ਵਫਦ ਵਿਚ ਅਵਦੇਸ਼ ਸ਼ਰਮਾ, ਅਮਿਤ ਸ਼ਰਮਾ, ਰਵਿੰਦਰ ਕੁਮਾਰ, ਰੋਹਿਤ ਕੁਮਾਰ, ਵਿਨੋਦ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਐੱਨ.ਐੱਸ.ਐੱਸ. ਦਿਹਾੜਾ ਮਨਾਇਆ ਅਗਲੀ ਖ਼ਬਰ ਹਿੰਦੂ ਏਕਤਾ ਸੰਗਠਨ ਵਲੋਂ ਲਗਾਇਆ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।