03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਐਸ.ਐਸ. ਬਾਜਵਾ ਸਕੂਲ ਕਾਦੀਆਂ ਦੇ ਰਮਨਪ੍ਰੀਤ ਸਿੰਘ ਨੂੰ ਮਾਰਵਲ ਆਫ਼ ਸਹੋਦਿਆ ਟਰਾਫ਼ੀ ਨਾਲ ਸਨਮਾਨਿਤ ਕੀਤਾ

ਅਜੀਤ ਡੈਸਕ 25-09-2025
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਵਿਦਿਆਰਥੀ ਰਮਨਪ੍ਰੀਤ ਸਿੰਘ +2 ਨਾਨ-ਮੈਡੀਕਲ ਨੂੰ ਮਾਰਵਲ ਆਫ਼ ਸਹੋਦਿਆ ਟਰਾਫ਼ੀ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਆਰ.ਡੀ. ਖੋਸਲਾ ਸਕੂਲ ਕੰਪਲੈਕਸ ਵਲੋਂ ਡਾ. ਬਿੰਦੂ ਭੱਲਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਇਸ 'ਚ ਸੀ.ਬੀ.ਐੱਸ.ਈ. ਅਧੀਨ 21 ਸਕੂਲਾਂ ਦੇ ਵਿਦਿਆਰਥੀਆਂ ਤੇ ਪਿ੍ੰਸੀਪਲਾਂ ਨੇ ਹਿੱਸਾ ਲਿਆ | ਸਮਾਗਮ 'ਚ ਵੱਖ-ਵੱਖ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਕਿਹਾ ਕਿ ਬਾਜਵਾ ਸਕੂਲ ਵਿਚ ਬੱਚਿਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਮੌਕਾ ਦਿੱਤਾ ਜਾਂਦਾ ਹੈ | ਸਕੂਲ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਰਮਨਪ੍ਰੀਤ ਸਿੰਘ ਨੂੰ ਉਸ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ | ਸਕੂਲ ਦੀ ਪਿ੍ੰਸੀਪਲ ਕੋਮਲ ਅਗਰਵਾਲ ਅਤੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਨੇ ਕਿਹਾ ਕਿ ਇਸ ਪ੍ਰੋਗਰਾਮ 'ਚ ਬੱਚੇ ਦੀ ਚੋਣ ਵੱਖ-ਵੱਖ ਮਾਪਦੰਡਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਗਈ ਹੈ, ਜਿਸ 'ਚ ਸੈਕਸ਼ਨਲ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਸ਼ਾਮਲ ਹਨ |
ਪਿਛਲੀ ਖ਼ਬਰ ਬਜਰੰਗ ਨਾਟਕ ਕਲੱਬ ਵਲੋਂ ਕੀਤਾ ਰਾਮ ਲੀਲ੍ਹਾ ਮੰਚਨ ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਬਾਬਾ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।