04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜਨਤਾ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਵਿਖੇ 76ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ

ਅਜੀਤ ਡੈਸਕ 25-09-2025
ਵਡਾਲਾ ਗ੍ਰੰਥੀਆਂ, 24 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ 76ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਨਾਂ ਵਿਚ ਨੈਸ਼ਨਲ ਸਟਾਈਲ ਕਬੱਡੀ ਅੰਡਰ-14, 17 ਤੇ 19 ਲੜਕਿਆਂ ਦੇ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਦਾਸਪੁਰ ਪਰਮਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਸਮਰਾ, ਅਨੀਤਾ ਕੁਮਾਰੀ ਖੇਡ ਕੋਆਰਡੀਨੇਟਰ, ਮੁਕੇਸ਼ ਕੁਮਾਰ ਜਨਰਲ ਸਕੱਤਰ, ਫਿਜੀਕਲ ਲੈਕਚਰਾਰ ਪ੍ਰਦੀਪ ਸਿੰਘ ਸਹਾਇਕ ਸਕੱਤਰ ਗੁਰਦਾਸਪੁਰ, ਪ੍ਰਭਜੋਤ ਸਿੰਘ ਘੁੰਮਣ ਪਿ੍ੰਸੀਪਾਲ ਸ.ਸ.ਸ. ਸਕੂਲ ਧੰਦੋਈ ਦੀ ਰਹਿਨੁਮਾਈ ਹੇਠ ਹੋਈਆਂ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਤਾਦਾਦ ਵਿਚ ਟੀਮਾਂ ਨੇ ਸ਼ਮੂਲੀਅਤ ਕੀਤੀ | ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਖੇਡਾਂ 'ਚ ਪੂਰੇ ਜ਼ਿਲ੍ਹੇ ਦੀਆਂ ਕਬੱਡੀ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਕਬੱਡੀ ਕੋਚ ਬਿਕਰਮਜੀਤ ਸਿੰਘ ਬੁੱਟਰ ਵਿੱਕੀ ਦੀ ਅਗਵਾਈ ਵਿਚ ਜਨਤਾ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਦੀਆਂ ਅੰਡਰ-14 ਤੇ ਅੰਡਰ-17 ਲੜਕੇ ਦੀਆਂ ਟੀਮਾਂ ਨੇ ਬਲਾਕ ਬਟਾਲਾ ਵਲੋਂ ਖੇਡਦਿਆਂ ਪੂਰੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਾਲ ਤਜਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਇਹ ਟੀਮਾਂ ਹੁਣ ਜ਼ਿਲ੍ਹਾ ਗੁਰਦਾਸਪੁਰ ਵਲੋਂ ਪੰਜਾਬ ਪੱਧਰੀ ਟੂਰਨਾਮੈਂਟ 'ਚ ਭਾਗ ਲੈਣਗੀਆਂ |
ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਗੁਰਦੁਆਰਾ ਫਲਾਹੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਤੇ ਸਰਪੰਚ ਕਰਨੈਲ ਸਿੰਘ ਦੁਆਰਾ ਕੀਤੀ ਗਈ | ਇਸ ਮੌਕੇ ਗਗਨਦੀਪ ਸਿੰਘ ਗਿਫ਼ਟੀ ਮੱਲ੍ਹੀ, ਅਮਨਦੀਪ ਸਿੰਘ ਗੁਰਾਇਆ, ਸਕੂਲ ਦੇ ਡਾਇਰੈਕਟਰ ਰਵਿੰਦਰ ਕੌਰ ਬੁੱਟਰ, ਕੰਟਰੋਲਰ ਗੁਰਦੀਪ ਸਿੰਘ ਬਾਜਵਾ, ਲੈਕਚਰਾਰ ਅਮਨਦੀਪ ਸਿੰਘ ਬੱਲ ਤੇ ਸਮੂਹ ਸਟਾਫ਼ ਮੈਂਬਰ ਹਾਜਰ ਸਨ | ਇਨਾਮ ਵੰਡ ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਪ੍ਰਭਜੋਬਨ ਸਿੰਘ ਬੁੱਟਰ ਦੁਆਰਾ ਨਿਭਾਈ ਗਈ |
ਪਿਛਲੀ ਖ਼ਬਰ ਰਾਮਾਇਣ ਇਕ ਕਹਾਣੀ ਨਹੀਂ ਸਗੋਂ ਜੀਵਨ ਦਾ ਸਾਰ ਹੈ-ਪਰਮਜੀਤ ਸਿੰਘ ਗਿੱਲ ਅਗਲੀ ਖ਼ਬਰ ਐਸ.ਐਸ. ਬਾਜਵਾ ਸਕੂਲ ਕਾਦੀਆਂ ਦੇ ਰਮਨਪ੍ਰੀਤ ਸਿੰਘ ਨੂੰ ਮਾਰਵਲ ਆਫ਼ ਸਹੋਦਿਆ ਟਰਾਫ਼ੀ ਨਾਲ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।