05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਹਿਰ 'ਚ ਹਰਦੋਛੰਨੀ ਰੋਡ 'ਤੋਂ ਦਿਨ ਦਿਹਾੜੇ ਮੋਟਰਸਾਈਕਲ ਹੋਇਆ ਚੋਰੀ

ਅਜੀਤ ਡੈਸਕ 25-09-2025
ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਸ਼ਹਿਰ 'ਚ ਪਿਛਲੇ ਕੁਝ ਦਿਨਾਂ ਤੋਂ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ | ਇਸ ਦੇ ਚੱਲਦਿਆਂ ਹੀ ਅੱਜ ਹਰਦੋਛੰਨੀ ਰੋਡ ਤੋਂ ਚਿੱਟੇ ਦਿਨ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਬੇਟਾ ਅੱਜ ਹਰਦੋਛੰਨੀ ਰੋਡ 'ਤੇ ਕੁਝ ਸਮਾਨ ਲੈਣ ਲਈ ਦੁਕਾਨ ਦੇ ਅੰਦਰ ਗਏ ਅਤੇ ਆਪਣਾ ਮੋਟਰਸਾਈਕਲ ਬਾਹਰ ਖੜ੍ਹਾ ਕਰ ਦਿੱਤਾ | ਪਰ ਜਦੋਂ 5 ਮਿੰਟ ਬਾਅਦ ਹੀ ਉਹ ਦੁਕਾਨ ਤੋਂ ਬਾਹਰ ਆਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਉਨ੍ਹਾਂ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦੇ ਹਨ ਤੇ ਮਿਹਨਤ ਮਜ਼ਦੂਰੀ ਕਰਕੇ ਬੜੀ ਮੁਸ਼ਕਿਲ ਨਾਲ ਆਪਣੇ ਪੁੱਤਰ ਨੰੂ ਮੋਟਰਸਾਈਕਲ ਲੈ ਕੇ ਦਿੱਤਾ ਸੀ ਜੋ ਅੱਜ ਚੋਰੀ ਹੋਣ ਨਾਲ ਉਨ੍ਹਾਂ ਨੰੂ ਵੱਡਾ ਦੁੱਖ ਲੱਗਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਚੋਰਾਂ ਨੰੂ ਫੜ ਕੇ ਉਨ੍ਹਾਂ ਦਾ ਮੋਟਰਸਾਈਕਲ ਉਨ੍ਹਾਂ ਨੰੂ ਦਿਵਾਇਆ ਜਾਵੇ |
ਪਿਛਲੀ ਖ਼ਬਰ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ- ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ ਦੇ ਪਲੇਟਫ਼ਾਰਮਾਂ ਨੂੰ ਫਾਲੋ ਕਰੋ-ਏ.ਡੀ.ਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।