05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹਰਿਆਣਾ ਦੇ ਕਿਸਾਨ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦਾ ਦੇਣਗੇ ਪੂਰਾ ਸਾਥ : ਕਿਸਾਨ ਆਗੂ

ਅਜੀਤ ਡੈਸਕ 25-09-2025
ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਪੰਜਾਬ ਅੰਦਰ ਕੁਦਰਤੀ ਕਰੋਪੀ ਕਾਰਨ ਆਏ ਹੜ੍ਹਾਂ ਨਾਲ ਹੋਏ ਵੱਡੇ ਨੁਕਸਾਨ ਕਾਰਨ ਕਿਸਾਨ ਮਜ਼ਦੂਰ ਵਰਗ ਨੂੰ ਭਾਰੀ ਆਰਥਿਕ ਸੱਟ ਵੱਜੀ ਹੈ | ਇਨ੍ਹਾਂ ਕਿਸਾਨਾਂ ਨਾਲ ਦਰਦ ਵੰਡਾਉਣ ਲਈ ਹਰਿਆਣਾ ਦੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ | ਇਸ ਉਪਰੰਤ ਹਰਿਆਣਾ ਦੇ ਕਿਸਾਨ ਆਗੂਆਂ ਨੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਖਹਿਰਾ ਦੇ ਗ੍ਰਹਿ ਪਿੰਡ ਹਰਦੋਝੰਡੇ ਨਾਲ ਗੱਲਬਾਤ ਕਰਦਿਆਂ ਹੋਏ ਭਾਰੀ ਨੁਕਸਾਨ ਤੇ ਪੰਜਾਬ ਨਾਲ ਖੜ੍ਹਨ ਦਾ ਭਰੋਸਾ ਦਿੱਤਾ | ਆਏ ਕਿਸਾਨਾਂ ਦਾ ਪ੍ਰਧਾਨ ਖਹਿਰਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਹਰਿਆਣਾ ਦੇ ਕਿਸਾਨ ਆਗੂ ਵਰਿੰਦਰ ਸਿੰਘ ਹੁੱਡਾ ਪ੍ਰਧਾਨ ਟੋਲ ਹਟਾਓ ਸੰਘਰਸ਼ ਸੰਮਤੀ, ਜਸਬੀਰ ਸਿੰਘ ਭੱਟੀ ਰਾਸ਼ਟਰੀ ਕਿਸਾਨ ਸੰਗਠਨ, ਗੁਰਨਾਮ ਸਿੰਘ ਝੱਬਰ ਕਿਸਾਨ ਸਮਾਜ ਸੰਗਠਨ, ਸੁਖਦੇਵ ਸਿੰਘ ਵਿਰਕ ਭਾਰਤੀ ਕਿਸਾਨ ਮਜ਼ਦੂਰ ਉਥਾਨ ਯੂਨੀਅਨ ਨੇ ਕਿਹਾ ਕਿ ਪੰਜਾਬ ਅੰਦਰ ਆਈ ਕਰੋਪੀ ਨਾਲ ਸਰਹੱਦੀ ਖੇਤਰ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਹੜਾ ਨਾ ਪੂਰਾ ਕੀਤਾ ਜਾਣ ਵਾਲਾ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਨਾਲ ਇਸ ਦੁੱਖ ਦੀ ਘੜੀ ਅੰਦਰ ਪੂਰਾ ਸਾਥ ਦੇਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਆਬਾਦ ਕਰਨ ਲਈ ਹਰਿਆਣਾ ਦੇ ਕਿਸਾਨਾਂ ਵਲੋਂ ਡੀਜ਼ਲ, ਬੀਜ ਤੇ ਹੋਰ ਸਹਾਇਤਾ ਦਿੱਤੀ ਜਾਵੇਗੀ | ਹਰਿਆਣਾ ਦਾ ਸਮੁੱਚਾ ਕਿਸਾਨ ਵਰਗ ਪੰਜਾਬ ਦੇ ਕਿਸਾਨਾਂ ਨਾਲ ਖੜੋਤਾ ਹੈ |
ਪਿਛਲੀ ਖ਼ਬਰ 'ਸੰਗਠਨ ਸਿਰਜਣ ਅਭਿਆਨ' ਹਲਕਾ ਇੰਚਾਰਜ ਰੰਗੜ ਨੰਗਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਭਰਵਾਂ ਇਕੱਠ ਅਗਲੀ ਖ਼ਬਰ ਰਿਆੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।