05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅਨੁਸੂਚਿਤ ਜਾਤੀ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਨੂੰ <br/>

ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ <br/> 22-10-2025
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਤੇ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫ਼ਾਰ ਪ੍ਰੋਮੋਸ਼ਨ ਆਫ਼ ਡੇਅਰੀ ਫਾਰਮਿੰਗ ਐਜ ਲਿਵਲੀ ਹੁੱਡ ਫ਼ਾਰ ਐਸ.ਸੀ. ਬੈਨੀਫਿਸਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ | ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਸੀ. ਸਿੱਖਿਆਰਥੀਆਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ 07 ਨਵੰਬਰ 2025 ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ) ਅੰਮਿ੍ਤਸਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ 3500/— ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਿਤ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜ਼ਿਲ ਕਮਰਾ ਨੰ 508 ਗੁਰਦਾਸਪੁਰ ਵਿਖੇ ਮਿਤੀ 27 ਅਕਤੂਬਰ 2025 ਤੱਕ ਆਪਣੇ ਫਾਰਮ ਜਮਾਂ ਕਰਵਾ ਸਕਦੇ ਹਨ | ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ ਜਿਸ ਦੀ ਉਮਰ 18 ਤੋਂ 50 ਸਾਲ ਤੇ ਪੰਜਾਬ ਦੇ ਵਸਨੀਕ ,ਪੇਂਡੂ ਪਿਛਕੜ ਵਾਲੇ ਘੱਟੋ-ਘੱਟ 5ਵੀਂ ਪਾਸ ਹੋਣੇ ਚਾਹੀਦੇ ਹਨ | ਉਨ੍ਹਾਂ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਪੜ੍ਹਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਤੇ ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋ ਸਮੇਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਦਕੇ ਹਨ |

ਪਿਛਲੀ ਖ਼ਬਰ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਸਟੇਟ ਐਵਾਰਡੀ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਯੋਗਾ ਟਰੇਨਰ ਮੰਜੂ ਬਾਲਾ ਤੇ ਕਿਰਨ ਬਾਲਾ ਨੂੰ ਪਾਰਕ ਕਮੇਟੀ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।