ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਸ੍ਰੀਮਤੀ ਡਾ. ਸੁਨੀਤਾ ਕੌਸ਼ਲ ਪਿ੍ੰਸੀਪਲ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੂੰ ਸਟੇਟ ਐਵਾਰਡ ਮਿਲਣ ਉਪਰੰਤ ਸਾਬਕਾ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਆਪਣੀ ਰਿਹਾਇਸ਼ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ: ਬਾਜਵਾ ਨੇ ਕਿਹਾ ਕਿ ਪਿ੍ੰਸੀਪਲ ਡਾ. ਕੌਸ਼ਲ ਇਕ ਬਹੁਤ ਹੀ ਮਿਹਨਤੀ ਅਧਿਕਾਰੀ ਹਨ, ਜਿਨਾਂ ਨੇ ਸਟੇਟ ਐਵਾਰਡ ਹਾਸਲ ਕਰਕੇ ਕਾਦੀਆਂ ਦਾ ਨਾਂਅ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿ੍ੰਸੀਪਲ ਡਾ. ਕੌਸ਼ਲ ਨੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਸਕੂਲ ਦਾ ਬਹੁਪੱਖੀ ਵਿਕਾਸ ਕੀਤਾ ਹੈ ਤੇ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ |