ਪਠਾਨਕੋਟ, 21 ਅਕਤੂਬਰ (ਸੰਧੂ)-ਗ੍ਰੀਨਲੈਂਡ ਪਬਲਿਕ ਸਕੂਲ ਦੇ ਵਿਹੜੇ ਵਿਚ ਚੇਅਰਮੈਨ ਰਣਵੀਰ ਸਿੰਘ, ਸਕੱਤਰ ਕੰਵਲਜੀਤ ਸਿੰਘ ਤੇ ਪਿ੍ੰਸੀਪਲ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਪਵਿੱਤਰ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਲਕਸ਼ਮੀ ਪੂਜਾ ਨਾਲ ਕੀਤੀ ਗਈ | ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਜਿਸ ਵਿਚ ਭਾਸ਼ਣ, ਨਾਚ, ਨੁੱਕੜ ਨਾਟਕ, ਰਾਮਾਇਣ ਦੇ ਦਿ੍ਸ਼ ਜਿਵੇਂ ਕਿ ਲਵ-ਕੁਸ਼, ਨਾਟਕ ਅਤੇ ਗਿੱਧਾ ਸ਼ਾਮਿਲ ਸਨ | ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਦਦ ਨਾਲ ਸਕੂਲ ਦੇ ਚਾਰੇ ਸਦਨਾਂ ਵਿਚ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਪੂਰੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਅਨੁਮੀਤ ਕੌਰ ਨੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਸਟਾਫ਼ ਤੇ ਸਹਿਯੋਗੀਆਂ ਨੂੰ ਤੋਹਫ਼ੇ ਵੰਡੇ ਗਏ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |