07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ | ਤਸਵੀਰ: ਸੰਧੂ <br/> 22-10-2025
ਪਠਾਨਕੋਟ, 21 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਬੰਦੀ ਛੋੜ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿੱਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਚਾਹ, ਬਿਸਕੁਟ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਣ ਸਿੰਘ, ਦਰਸ਼ਨ ਸਿੰਘ, ਜੋਗਿੰਦਰ ਸਿੰਘ, ਪਿ੍ਤਪਾਲ ਸਿੰਘ, ਹਰਜੀਤ ਸਿੰਘ, ਬਖ਼ਸ਼ੀਸ਼ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਦਰਸ਼ਨ ਕੌਰ, ਰਾਜਿੰਦਰ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ ਅਤੇ ਅੰਮਿ੍ਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ ਪ੍ਰਾਇਮਰੀ ਵਿੰਗ ਨੇ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਆਰੀਆ ਮਹਿਲਾ ਕਾਲਜ ਵਿਖੇ ਦੀਵਾਲੀ ਮੌਕੇ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।