ਪਠਾਨਕੋਟ, 21 ਅਕਤੂਬਰ (ਸੰਧੂ)-ਦਿੱਲੀ 'ਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਸ਼ਾਨਦਾਰ ਮੀਟਿੰਗ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਨੇ ਕਿਹਾ ਕਿ ਉਨ੍ਹਾਂ ਨੇ ਆਗੂਆਂ ਨੂੰ ਦੀਵਾਲੀ ਦੇ ਸ਼ੁੱਭ ਤਿਉਹਾਰ ਦੀ ਵਧਾਈ ਦਿੱਤੀ | ਦੂਜੇ ਪਾਸੇ ਆਗੂਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਤੇ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਤਰਨਤਾਰਨ ਉਪ ਚੋਣ 'ਚ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ ਤੇ 2027 'ਚ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੇ ਟੀਚੇ ਨਾਲ ਅੱਜ ਤੋਂ ਸਖ਼ਤ ਮਿਹਨਤ ਸ਼ੁਰੂ ਕੀਤੀ ਜਾਵੇ | ਅਸ਼ੋਕ ਨੇ ਕਿਹਾ ਕਿ ਆਗੂਆਂ ਨੇ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਲਈ ਬਣਾਈਆਂ ਗਈਆਂ ਯੋਜਨਾਵਾਂ ਆਮ ਲੋਕਾਂ ਤੱਕ ਪਹੁੰਚਣ |