07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਡੈਨੀਅਲ ਸਿੱਧੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 22-10-2025
ਧਾਰੀਵਾਲ, 21 ਅਕਤੂਬਰ (ਜੇਮਸ ਨਾਹਰ)-ਸਮਾਜ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਵਲੋਂ ਡੈਨੀਅਲ ਸਿੱਧੂ ਨੂੰ ਜਰਨਲ ਸੈਕਟਰੀ ਪੰਜਾਬ ਨਿਯੁਕਤ ਕੀਤਾ ਗਿਆ, ਜਿਸ ਨੂੰ ਲੈ ਕੇ ਹਰ ਪਾਸੇ ਖੁਸ਼ੀ ਦੀ ਲਹਿਰ ਹੈ | ਇਹ ਜਾਣਕਾਰੀ ਨਵ-ਨਿਯੁਕਤ ਜਰਨਲ ਸੇਕ੍ਰੇਟਰੀ ਪੰਜਾਬ ਸਿੱਧੂ ਨੇ ਸਾਂਝੀ ਕਰਦੇ ਹੋਇਆਂ ਦੱਸਿਆ ਕਿ ਉਹ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਫਾਊਾਡਰ, ਪ੍ਰਧਾਨ ਤੇ ਚੇਅਰਮੈਨ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ਨਾਲ ਨਿਵਾਜਿਆ | ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਉਹ ਮਿਲੀ ਇਸ ਨਿਯੁਕਤੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਵੇਗਾ ਤੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿਨ ਪਾਲਣਾ ਕਰੇਗਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬਿਰਧ ਆਸ਼ਰਮ ਤੇ ਚਿਲਡਰਨ ਹੋਮ ਪਹੁੰਚ ਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਕੀਤੀ... ਅਗਲੀ ਖ਼ਬਰ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।