07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਡਿਪਟੀ ਕਮਿਸ਼ਨਰ ਨੇ ਬਿਰਧ ਆਸ਼ਰਮ ਤੇ ਚਿਲਡਰਨ ਹੋਮ ਪਹੁੰਚ ਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਕੀਤੀਆਂ ਸਾਂਝੀਆਂ <br/>

ਬਿਰਧ ਆਸ਼ਰਮ ਵਿਖੇ ਬਜ਼ੁਰਗ ਨੰੂ ਮਿਲਦੇ ਹੋਏ ਤੇ ਚਿਲਡਰਨ ਹੋਮ ਵਿਖੇ ਬੱਚਿਆਂ ਵਲੋਂ ਤਿਆਰ ਕੀਤੇ ਦੀਵੇ ਦੇਖਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ | ਤਸਵੀਰਾਂ: ਵਿਸ਼ਾਲ ਮੁੰਨਾ <br/> 22-10-2025
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵਲੋਂ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਪਹੁੰਚ ਕੇ ਬਜ਼ੁਰਗਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ | ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਜ਼ੁਰਗ ਸਾਡੇ ਆਪਣੇ ਹਨ ਤੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਵਲੋਂ ਆਸ਼ਰਮ ਦੇ ਕਮਰਿਆਂ, ਰਸੋਈ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਬਜ਼ੁਰਗਾਂ ਨੂੰ ਫਲ ਆਦਿ ਵੰਡੇ ਤੇ ਸਬੰਧਿਤ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਬਜ਼ੁਰਗਾਂ ਦੀ ਸਿਹਤ ਤੇ ਸੁੱਖ-ਸੁਵਿਧਾ ਦਾ ਖ਼ਾਸ ਧਿਆਨ ਰੱਖਿਆ ਜਾਵੇ | ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਆਸ਼ਰਮ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਸ਼ਾਸਨ ਨੂੰ ਜ਼ਰੂਰ ਜਾਣਕਾਰੀ ਦਿੱਤੀ ਜਾਵੇ | ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਚਿਲਡਰਨ ਹੋਮ, ਜੇਲ੍ਹ ਰੋਡ, ਗੁਰਦਾਸਪੁਰ ਪਹੁੰਚੇ ਤੇ ਬੱਚਿਆਂ ਨੂੰ ਫਲ, ਮਿਠਾਈਆਂ ਅਤੇ ਖੇਡ ਦਾ ਸਮਾਨ ਵੰਡ ਕੇ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਬੱਚਿਆਂ ਵਲੋਂ ਦੀਵਾਲੀ ਮੌਕੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਗਏ ਦੀਵੇ ਤੇ ਪੇਂਟਿੰਗਾਂ ਵੀ ਡਿਪਟੀ ਕਮਿਸ਼ਨਰ ਵਲੋਂ ਖ਼ਰੀਦੀਆਂ ਗਈਆਂ, ਜਿਸ ਨਾਲ ਬੱਚਿਆਂ ਦਾ ਮਨੋਬਲ ਵਧਿਆ | ਇਸ ਮੌਕੇ ਸਕੱਤਰ, ਰੈਡ ਕਰਾਸ ਸੁਸਾਇਟੀ ਗੁਰਦਾਸਪੁਰ ਰਾਜੀਵ ਸਿੰਘ, ਮੈਨੇਜਰ, ਬਿਰਧ ਆਸ਼ਰਮ (ਹੈਲਪ ਏਜ਼ ਇੰਡੀਆ), ਗੁਰਦਾਸਪੁਰ ਅਰਪਣਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੁਨੀਲ ਸ਼ਰਮਾ, ਮੈਡਮ ਸੰਦੀਪ ਕੌਰ, ਸੁਪਰਡੈਂਟ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਂਟ ਸਟੇਸ਼ਨ ਰਿਜ਼ਰਵੇਸ਼ਨ ਕਾਊਾਟਰ ਦੇ ਬਾਹਰ ਬੇਹੋਸ਼ ਪਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਡੈਨੀਅਲ ਸਿੱਧੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।