07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੰਧਿਆ ਫੇਰੀ ਅੱਜ-ਮਨਪ੍ਰੀਤ ਸਿੰਘ ਸਾਹਨੀ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ ਅਤੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ ਜਾਣਕਾਰੀ ਦਿੰਦੇ ਹੋਏ | ਤਸਵੀਰ: ਸੰਧੂ <br/> 22-10-2025
ਪਠਾਨਕੋਟ, 21 ਅਕਤੂਬਰ (ਸੰਧੂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ 22 ਅਕਤੂਬਰ ਨੂੰ ਸ਼ਾਮ ਦੀ ਸੰਧਿਆ ਫੇਰੀ ਕੱਢੀ ਜਾਵੇਗੀ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ ਤੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ ਨੇ ਦੱਸਿਆ ਕਿ ਸੰਧਿਆ ਫੇਰੀ 22 ਅਕਤੂਬਰ ਨੂੰ ਸ਼ਾਮ 5:30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਤੋਂ ਸ਼ੁਰੂ ਹੋਵੇਗੀ ਜੋ ਕਿ ਗੁਰੂ ਨਾਨਕ ਪਾਰਕ ਮਾਡਲ ਟਾਊਨ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ, ਜਿੱਥੇ ਕਥਾ ਵਾਚਕ ਅਤੇ ਕਵੀਸ਼ਰੀ ਜਥੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਵਿਧਾਇਕ ਅਮਰਪਾਲ ਸਿੰਘ ਤੇ ਚੇਅਰਮੈਨ ਨਿਸ਼ਾਨ ਸਿੰਘ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇ... ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਪਰਿਵਾਰ ਨੂੰ ਮਕਾਨ ਬਣਾਉਣ ਲਈ ਦਿੱਤੀ ਆਰਥਿਕ ਸਹਾਇਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।