07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਟਿਊਬਵੈੱਲ ਮੋਟਰਾਂ ਦੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਅਜੀਤ ਡੈਸਕ 22-10-2025
ਕੋਟਲੀ ਸੂਰਤ ਮੱਲ੍ਹੀ, 21 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਦਰਗਾਬਾਦ 'ਚੋਂ ਬੀਤੀ ਰਾਤ ਟਿਊਬਵੈਲ ਮੋਟਰਾਂ ਦੇ ਟਰਾਂਸਫਾਰਮਰਾਂ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ ਤੇਲ ਚੋਰੀ ਕਰਨ ਕਰਕੇ ਬਿਜਲੀ ਸਪਲਾਈ ਗੁੱਲ ਹੋ ਗਈ | ਕਿਸਾਨ ਬਲਵਿੰਦਰ ਸਿੰਘ ਤੇ ਗੁਰਭੇਜ ਸਿੰਘ ਦਰਗਾਬਾਦ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ 'ਚ ਲੱਗੇ ਪਾਲ ਸਿੰਘ ਨਾਂਅ ਦੇ 100 ਕੇ.ਵੀ.ਏ. ਟਰਾਂਸਫਾਰਮਰ ਤੇ ਗੁਰਭੇਜ ਸਿੰਘ ਨਾਂਅ ਦੇ 10 ਕੇ.ਵੀ. ਟਰਾਂਸਫਾਰਮਰ 'ਚੋਂ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਤੇਲ ਚੋਰੀ ਕਰ ਲਿਆ ਹੈ, ਜਿਸ ਕਰਕੇ ਕਈ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ ਤੇ ਟਰਾਂਸਫਾਰਮਰ ਸੜ ਗਏ ਹਨ ਤੇ ਉਨ੍ਹਾਂ ਨੂੰ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬਹਾਲ ਕਰਨ 'ਚ ਭਾਰੀ ਦਿੱਕਤਾਂ ਆ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਹੋਣ ਕਰਕੇ ਜਿੱਥੇ ਮਹਿਕਮਾ ਪਾਵਰਕਾਮ ਦਾ ਨੁਕਸਾਨ ਹੋਇਆ ਹੈ, ਉਥੇ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਐੱਸ.ਐੱਸ.ਪੀ. ਬਟਾਲਾ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਰਾਤਰੀ ਗਸ਼ਤ ਤੇਜ਼ ਕਰਕੇ ਅਜਿਹੇ ਮਾੜੇ ਅਨਸਰਾਂ ਨੂੰ ਨਕੇਲ ਪਾਈ ਜਾਵੇ |

ਪਿਛਲੀ ਖ਼ਬਰ ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇਸਟੀਚਿਊਟ ਦੇ ਬੀ.ਐੱਡ. ਕਾਲਜ ਤੇ ਗਗਨ ਇੰਟਰਨੈਸ਼ਨਲ ਸਕੂਲ ਵਲੋਂ ਗਰੀਨ ਤੇ ਸੁਰੱਖਿਅਤ ਦੀਵ... ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਵਿਧਾਇਕ ਅਮਰਪਾਲ ਸਿੰਘ ਤੇ ਚੇਅਰਮੈਨ ਨਿਸ਼ਾਨ ਸਿੰਘ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।