ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਕਲਾਨੌਰ ਦੇ ਬੀ.ਐੱਡ. ਕਾਲਜ ਤੇ ਗਗਨ ਇੰਟਰਨੈਸਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਤੇ ਸੁਰੱਖਿਅਤ ਈਕੋ ਫਰੈਂਡਲੀ ਐਂਟੀ ਡਰੱਗ ਦੀਵਾਲੀ ਸੰਬੰਧੀ ਰੈਲੀ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਦੀ ਯੋਗ ਅਗਵਾਈ 'ਚ ਕੱਢੀ ਗਈ, ਜਿਸ ਨੂੰ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ.ਐੱਚ.ਓ. ਹੇਮਰਾਜ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਨਸ਼ੇ ਤੋਂ ਦੂਰ ਰਹਿਣ ਲਈ ਕਿਹਾ ਤੇ ਨਾਲ ਹੀ ਇਨ੍ਹਾਂ ਦੇ ਮਾਰੂ ਪ੍ਰਭਾਵ ਤੋਂ ਬਚਣ ਲਈ ਜਾਣਕਾਰੀ ਸਾਝੀ ਕੀਤੀ | ਇਹ ਚੇਤਨਾ ਸੰਬੰਧੀ ਪੈਦਲ ਰੈਲੀ ਦੌਰਾਨ ਬੱਚਿਆਂ ਨੇ 'ਗਰੀਨ ਦੀਵਾਲੀ, ਸੁਰੱਖਿਅਤ ਦੀਵਾਲੀ ਤੇ ਪੰਜਾਬੀਓ ਜਾਗੋ ਤੇ ਨਸ਼ੇ ਤਿਆਗੋ' ਦੇ ਨਾਅਰੇ ਲਗਾਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਵਲੋਂ ਉਚੇਚੇ ਤੌਰ 'ਤੇ ਪਹੁੰਚੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪੈਦਲ ਮਾਰਚ ਰੈਲੀ ਕਲਾਨੌਰ ਦੇ ਬਾਜ਼ਾਰ ਤੋਂ ਹੁੰਦੀ ਹੋਈ ਮੁੜ ਕਾਲਜ ਵਿਖੇ ਆ ਕੇ ਸਮਾਪਤ ਹੋਈ | ਇਸ ਮੌਕੇ ਬੀ.ਐੱਡ. ਦੇ ਉਪ ਪਿ੍ੰਸੀਪਲ ਸਰਬਜੀਤ ਕੌਰ, ਗਗਨ ਇੰਟਰਨੈਸ਼ਨਲ ਸਕੂਲ ਦੇ ਪਿ੍ੰਸ਼ੀਪਲ ਰਾਮੇਸ਼ ਕੁਮਾਰ, ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਗੁਰਪ੍ਰੀਤ ਕੌਰ ਤੇ ਸਮੂਹ ਸਟਾਫ ਵੀ ਹਾਜ਼ਰ ਰਹੇ |