08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੇਸ਼ ਖ਼ਾਤਰ ਜਾਨਾਂ ਵਾਰਨ ਵਾਲੇ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ <br/>

ਸ਼ਹੀਦਾਂ ਨੰੂ ਸ਼ਰਧਾਂਜਲੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐਸ.ਐਸ.ਪੀ. ਅਦਿੱਤਿਆ ਤੇ ਸ਼ਹੀਦਾਂ ਦੇ ਪਰਿਵਾਰਾਂ ਨੰੂ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐਸ.ਐਸ.ਪੀ. ਅਦਿੱਤਿਆ ਅਤੇ ਏ.ਡੀ.ਸੀ. (ਜ) ਹਰਜਿੰਦਰ ਸਿੰਘ ਬੇਦੀ | ਤਸਵੀਰਾਂ: ਵਿਸ਼ਾਲ ਮੁੰਨਾ <br/> 22-10-2025
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਹੀ ਸੂਬੇ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ | ਇਹ ਪ੍ਰਗਟਾਵਾ ਐਸ.ਐਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਹੀਦ ਹੋਏ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ, ਐਸ.ਪੀ. (ਐਚ) ਜੁਗਰਾਜ ਸਿੰਘ, ਸੀਨੀਅਰ ਮੀਤ ਪ੍ਰਧਾਨ ਸੇਵਾ ਮੁਕਤ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਪਰਮਜੀਤ ਕੁਮਾਰ ਤੇ ਮੈਂਬਰ ਸੈਮੂਅਲ ਮਸੀਹ, ਐਮ.ਡੀ. ਡਾ: ਅਜੈਪਾਲ ਸਿੰਘ, ਸਮੂਹ ਡੀ.ਐਸ.ਪੀਜ਼., ਸਮੂਹ ਐਸ.ਐਚ.ਓਜ਼. ਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰ ਤੇ ਸਾਬਕਾ ਪੁਲਿਸ ਅਧਿਕਾਰੀ ਮੌਜੂਦ ਸਨ | ਐਸ.ਐਸ.ਪੀ. ਅਦਿੱਤਿਆ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਪੂਰਾ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖ਼ਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਤੇ ਪੰਜਾਬ ਪੁਲਿਸ ਦੇ ਸਿਪਾਹੀ ਤੋਂ ਲੈ ਕੇ ਵੱਡੇ ਅਧਿਕਾਰੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ | ਐਸ.ਐਸ.ਪੀ. ਗੁਰਦਾਸਪੁਰ ਨੇ ਅੱਗੇ ਕਿਹਾ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ | ਇਸ ਤੋਂ ਪਹਿਲਾਂ ਕੁਲਵੰਤ ਸਿੰਘ ਮਾਨ ਸਿੰਘ, ਡੀ.ਐਸ.ਪੀ. ਦੀ ਕਮਾਂਡ ਹੇਠ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫ਼ਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ | ਇਸ ਮੌਕੇ ਡੀ.ਐਸ.ਪੀ. ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਵਲੋਂ ਪਿਛਲੇ ਇਕ ਸਾਲ ਦੌਰਾਨ ਦੇਸ਼ ਭਰ ਵਿਚ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ | ਉਪਰੰਤ ਐਸ.ਐਸ.ਪੀ. ਗੁਰਦਾਸਪੁਰ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ |

ਪਿਛਲੀ ਖ਼ਬਰ ਕੰਪਿਊਟਰ ਓਪਰੇਟਰ ਤੇ ਸਕਿਉਰਿਟੀ ਗਾਰਡਾਂ ਦੀ 24 ਨੰੂ ਹੋਵੇਗੀ ਇੰਟਰਵਿਊ ਅਗਲੀ ਖ਼ਬਰ ਬਟਾਲਾ 'ਚ ਕਬਾੜੀਏ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।