ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐਸ.ਈ.) ਕਾਦੀਆਂ ਅਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ ਵਿਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਵਿਚ ਦੀਵਾ ਬਣਾਉਣ, ਚਾਰਟ, ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਹਰ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਲੜੀਆਂ ਤੇ ਦੀਵਿਆਂ ਨਾਲ ਸਜਾਇਆ ਗਿਆ | ਹਰ ਕਲਾਸ ਵਲੋਂ ਰੰਗੋਲੀ ਬਣਾਈ ਗਈ ਅਤੇ ਆਪਣੀ ਕਲਾਸ ਵਿਚ ਵੱਖ-ਵੱਖ ਰੰਗਾਂ ਦੇ ਦੀਵੇ ਕਾਰਡ ਬਣਾ ਕੇ ਉਨ੍ਹਾਂ ਨੇ ਆਪਣੀ ਕਲਾ ਨੂੰ ਪੇਸ਼ ਕੀਤਾ | ਇਸ ਮੌਕੇ ਵਿਦਿਆਰਥੀਆਂ ਤੇ ਸਮੂਹ ਸਟਾਫ ਵਲੋਂ ਆਪਣੇ ਸਕੂਲ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਹਿੰਦੂ ਤੇ ਸਿੱਖ ਧਰਮ ਵਿਚ ਦੀਵਾਲੀ ਕਿਉਂ ਮਨਾਈ ਜਾਂਦੀ ਹੈ, ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਸਾਰੇ ਸਟਾਫ ਮੈਂਬਰਾਂ ਨੂੰ ਮਿਠਾਈਆਂ ਅਤੇ ਤੋਹਫੇ ਦਿੱਤੇ ਗਏ | ਉਨ੍ਹਾਂ ਦੁਆਰਾ ਕੀਤੀ ਗਈ ਕਲਾ ਨੂੰ ਸਲਾਹਿਆ | ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਪਟਾਕੇ ਨਾ ਚਲਾ ਕੇ ਆਪਣੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਮਹਿਕਪ੍ਰੀਤ ਕੌਰ, ਮੋਨਿਕਾ, ਗੁਰਪ੍ਰੀਤ ਕੌਰ, ਨਵਨੀਤ, ਮਨਜੀਤ ਤੇ ਸਮੂਹ ਸਟਾਫ ਹਾਜ਼ਰ ਸਨ |