09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਰੰਧਾਵਾ ਨੇ ਕਿਸਾਨਾਂ ਨੂੰ 6 ਕਰੋੜ ਤੋਂ ਵੱਧ ਮੁਆਵਜ਼ਾ ਰਾਸ਼ੀ ਵੰਡੀ <br/>

ਅਜੀਤ ਡੈਸਕ 22-10-2025
ਡੇਰਾ ਬਾਬਾ ਨਾਨਕ, 21 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 6 ਕਰੋੜ 15 ਲੱਖ 58 ਹਜ਼ਾਰ ਰੁਪਏ ਮੁਆਵਜਾ ਵੰਡਿਆ ਗਿਆ | ਇਸ ਸਬੰਧੀ ਪਿੰਡ ਹਰੂਵਾਲ ਵਿਖੇ ਸ: ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹੋਏ ਹਨ, ਜਿਨਾਂ ਵਲੋਂ ਆਪਣੇ ਵਾਅਦੇ ਅਨੁਸਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ 45 ਦਿਨ ਦੇ ਅੰਦਰ-ਅੰਦਰ ਮੁਆਵਜਾ ਉਨ੍ਹਾਂ ਦੇ ਖਾਤਿਆਂ ਵਿਚ ਪਾ ਕੇ ਇਤਿਹਾਸ ਰਚਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲੀਆਂ ਸਰਕਾਰਾਂ ਵਾਂਗ ਲੋਕਾਂ ਨਾਲ ਧੋਖਾ ਨਹੀਂ ਕੀਤਾ, ਸਗੋਂ ਉਨ੍ਹਾਂ ਦੀ ਬਾਂਹ ਫੜਦਿਆਂ ਮੁਆਵਜੇ ਦੀ ਰਕਮ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਪਿੰਡ ਹਰੂਵਾਲ, ਭਗਠਾਣਾ ਬੋਹੜਾਂਵਾਲਾ, ਪੱਖੋਕੇ ਡੇਰਾ ਬਾਬਾ ਨਾਨਕ, ਪੱਲੇ ਨੰਗਲ, ਮੇਤਲਾ ਤੇ ਠੇਠਰਕੇ ਦੇ 2189 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਨਜੂਰੀ ਪੱਤਰ ਸੌਂਪੇ ਗਏ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਨੇ ਪੰਜਾਬ ਸਰਕਾਰ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ | ਇਸ ਮੌਕੇ ਐਸਡੀਐਮ ਡੇਰਾ ਬਾਬਾ ਨਾਨਕ ਸ੍ਰੀ ਅਦਿੱਤਿਆ ਸ਼ਰਮਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਤਹਿਸੀਲਦਾਰ ਲਛਮਣ ਸਿੰਘ, ਬੀਡੀਪੀਓ ਡੇਰਾ ਬਾਬਾ ਨਾਨਕ ਅਮਨਦੀਪ ਕੌਰ, ਐਸਐਚਓ ਅਸ਼ੋਕ ਕੁਮਾਰ, ਬਲਵਿੰਦਰ ਸਿੰਘ ਪਟਵਾਰੀ, ਸਤਨਾਮ ਸਿੰਘ ਹਰੂਵਾਲ, ਹਰਦੇਵ ਸਿੰਘ ਹਰੂਵਾਲ, ਨਿਰਮਲ ਸਿੰਘ ਹਰੂਵਾਲ, ਜਸਵਿੰਦਰ ਸਿੰਘ ਬਿੱਲੂ, ਜਥੇਦਾਰ ਚੰਦਾ ਸਿੰਘ, ਮੇਜਰ ਸਿੰਘ ਠੇਠਰਕੇ, ਲਵਪ੍ਰੀਤ ਸਿੰਘ ਪੀਏ, ਕੌਂਸਲਰ ਸੁਖਜਿੰਦਰ ਸਿੰਘ, ਬੱਬਲੀ ਕੋਟ ਦਲਪਤ ਰਾਏ, ਸੂਬੇਦਾਰ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲਾਂ ਦੀਆਂ ਕਲਸਟਰ ਪੱਧਰੀ ਖੇਡਾਂ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।