09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਦੀਵਾਲੀ ਸਮਾਗਮ ਕਰਵਾਇਆ <br/>

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਚ ਕਰਵਾਏ ਸਮਾਗਮ ਦੌਰਾਨ ਬੱਚਿਆਂ ਸਮੇਤ ਪਿ੍ੰਸੀਪਲ ਡਾ. ਰੇਨੂੰ ਪੰਚਾਲ | ਤਸਵੀਰ : ਨਾਗਰਾ <br/> 22-10-2025
ਕੋਟਲੀ ਸੂਰਤ ਮੱਲ੍ਹੀ, 21 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਚ ਬੜੀ ਧੂਮ-ਧਾਮ, ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਹੱਥ ਨਾਲ ਬਣਾਈਆਂ ਸਜਾਵਟੀ ਚੀਜ਼ਾਂ ਨਾਲ ਸ਼ਿੰਗਾਰਿਆ, ਜਿਸ ਨਾਲ ਸਕੂਲ ਦੀ ਸੁੰਦਰਤਾ ਹੋਰ ਵੀ ਵਧ ਗਈ | ਹਰ ਕਲਾਸ ਦੀ ਸਜਾਵਟ ਰਚਨਾਤਮਕਤਾ ਤੇ ਕਲਾਤਮਿਕਤਾ ਦਾ ਸੁੰਦਰ ਮਿਲਾਪ ਸੀ | ਸਮਾਗਮ ਦੀ ਸ਼ੁਰੂਆਤ ਮੌਕੇ ਬੱਚਿਆਂ ਨੇ ਇਹ ਪ੍ਰਣ ਲਿਆ ਕਿ ਉਹ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਨਹੀਂ ਚਲਾਉਣਗੇ ਅਤੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣਗੇ | ਉਨ੍ਹਾਂ ਸਾਫ਼-ਸੁਥਰੇ ਤੇ ਸੁਰੱਖਿਅਤ ਤਰੀਕੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਜਾਣੁੂ ਕਰਵਾਇਆ | ਉਨ੍ਹਾਂ ਕਿਹਾ ਕਿ ਦੀਵਾਲੀ ਸਾਨੂੰ ਸਾਫ਼-ਸੁਥਰੇ ਵਾਤਾਵਰਨ, ਆਪਸੀ ਭਾਈਚਾਰੇ ਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੰਦੀ ਹੈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਤੇ ਬੱਚਿਆਂ ਵਲੋਂ ਰੰਗੋਲੀ ਬਣਾਈ ਗਈ | ਇਸ ਮੌਕੇ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਤੇਜਪ੍ਰਤਾਪ ਸਿੰਘ ਨੇ ਸਟਾਫ਼ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਬਾਬ... ਅਗਲੀ ਖ਼ਬਰ ਕਲੱਸਟਰ ਮੰਡੀ ਬਲਾਕ ਗੁਰਦਾਸਪੁਰ-1 ਦੀਆਂ ਖੇਡਾਂ ਸਫਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।