18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਗਰ ਕੀਰਤਨ 'ਚ 'ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ' ਦੇ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਅਜੀਤ ਡੈਸਕ 02-11-2025
ਸ੍ਰੀ ਹਰਗੋਬਿੰਦਪੁਰ, 1 ਨਵੰਬਰ (ਕੰਵਲਜੀਤ ਸਿੰਘ ਚੀਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਪਿ੍ੰਸੀਪਲ ਡਾਕਟਰ ਵੀ.ਕੇ. ਦੀ ਰਹਿਨੁਮਾਈ ਹੇਠ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਭਗਤ ਨਾਮਦੇਵ ਜੀ ਦੇ 755ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਜ਼ਿਕਰਯੋਗ ਹੈ ਕਿ ਇਹ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਨਾਮਦੇਵ ਦਰਬਾਰ ਸਾਹਿਬ ਤੋਂ ਆਰੰਭ ਹੋ ਕੇ ਘੁਮਾਣ ਬਾਜ਼ਾਰ 'ਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬਾਬਾ ਫਿਰਨਾ ਸਾਹਿਬ ਤੇ ਸ਼ਾਮ ਨੂੰ ਸ੍ਰੀ ਨਾਮਦੇਵ ਦਰਬਾਰ ਸਾਹਿਬ ਵਿਖੇ ਪਹੁੰਚਿਆ | ਇਸ ਮੌਕੇ ਪ੍ਰੋਫ਼ੈਸਰ ਸੰਦੀਪ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਨੀਰ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਮੀਨਾਕਸ਼ੀ, ਪ੍ਰੋ. ਸਿਮਰਨ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਹਰਦਵਿੰਦਰ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਅਮਰਪ੍ਰੀਤ ਸਿੰਘ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਕਿਰਨਪ੍ਰੀਤ ਕੌਰ ਆਦਿ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ 'ਚ 'ਪੰਜਾਬ ਦਿਵਸ' ਮੌਕੇ ਸੱਭਿਆਚਾਰਕ ਸਾਂਝ ਪਾਈ ਅਗਲੀ ਖ਼ਬਰ ਡਾਕਟਰ ਰਾਜਿੰਦਰ ਮੱਟੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਸੂਬਾ ਸਲਾਹਕਾਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।