18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਭਾਜਪਾ ਆਗੂ ਵਿਜੇ ਸੋਨੀ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਘਰ-ਘਰ ਪ੍ਰਚਾਰ

ਅਜੀਤ ਡੈਸਕ 02-11-2025
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਵਿਜੇ ਸੋਨੀ ਨੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਉਪਰੰਤ ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਬਤ ਹੁੰਦਾ ਹੈ ਕਿ ਇਸ ਜ਼ਿਮਨੀ ਚੋਣ ਵਿਚ ਉਮੀਦਵਾਰ ਹਰਜੀਤ ਸਿੰਘ ਸੰਧੂ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹਣਗੇ | ਇਸ ਮੌਕੇ ਸੀਨੀਅਰ ਆਗੂ ਰਾਜੂ ਪੰਡਿਤ ਤੇ ਹੋਰ ਸਾਥੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਕਰਨੀ ਪਲਾਸਟਰ ਤੇ ਰੁਦਰਾ ਫਾਊਾਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਘਰਾਂ ਦੀਆਂ ਚਾਬੀਆਂ ਸੌਂਪੀਆਂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।