29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬੱਬੇਹਾਲੀ ਦੀ ਅਗਵਾਈ ਹੇਠ ਕਾਂਗਰਸ ਦੇ ਆਗੂ ਹਰਦਿਆਲ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਅਕਾਲੀ ਦਲ ਵਿਚ ਸ਼ਾਮਿਲ ਹੋਏ ਹਰਦਿਆਲ ਸਿੰਘ ਤੇ ਸਾਥੀਆਂ ਦਾ ਸਨਮਾਨ ਕਰਦੇ ਸ: ਬੱਬੇਹਾਲੀ, ਜਲਾਲਉਸਮਾ ਤੇ ਲਖਵਿੰਦਰ ਸਿੰਘ ਘੁੰਮਣ | ਅਜੀਤ ਤਸਵੀਰ <br/> 03-11-2025
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)-ਤਰਨ ਤਾਰਨ ਦੀ ਜਿਮਨੀ ਚੋਣ ਵਿਚ ਹਲਕੇ ਦੇ ਜ਼ੋਨ ਨੰ: 2 ਤੋਂ ਇੰਚਾਰਜ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿਚ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਤੇ ਸਰਪੰਚ ਪ੍ਰਭਦੀਪ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਗੰਗਾਨਗਰ ਢੰਡ ਤੋਂ ਕਾਂਗਰਸ ਦੇ ਸੀਨੀਅਰ ਆਗੂ ਹਰਦਿਆਲ ਸਿੰਘ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਨੂੰ ਚੋਣ ਮੁਹਿੰਮ ਵਿਚ ਬਲ ਮਿਲਿਆ | ਇਸ ਮੌਕੇ ਸ: ਬੱਬੇਹਾਲੀ ਤੇ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਰ ਗਰੀਬ ਵਰਗ, ਕਿਸਾਨ ਤੇ ਮੁਲਾਜ਼ਮ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਜਿੱਥੇ ਗਰੀਬਾਂ ਅਤੇ ਕਿਸਾਨਾਂ ਨੂੰ ਬਹੁਤ ਸਾਰੀਆਂ ਸੁੱਖ-ਸਹੂਲਤਾਂ ਦਿੱਤੀਆਂ ਗਈਆਂ, ਉਥੇ ਹੀ ਮੁਲਾਜ਼ਮਾਂ ਦੀਆਂ ਸਮੇਂ-ਸਮੇਂ 'ਤੇ ਮੰਗਾਂ ਪੂਰੀਆਂ ਹੁੰਦੀਆਂ ਰਹੀਆਂ ਅਤੇ ਮੁਲਾਜ਼ਮਾਂ ਨੂੰ ਬਣਦੇ ਮਾਣਭੱਤੇ ਮਿਲਦੇ ਰਹੇ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ ਲੱਖਾਂ ਹੀ ਨੌਕਰੀਆਂ ਦਿੱਤੀਆਂ ਗਈਆਂ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿਚ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਅਤੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ, ਜਿਨ੍ਹਾਂ ਤੋਂ ਪ੍ਰੇਰਨਾ ਲੈ ਕੇ ਸਾਡੀ ਨੌਜਵਾਨ ਪੀੜ੍ਹੀ ਆਪਣੇ ਸਾਨਾਮੱਤੇ ਇਤਿਹਾਸ ਤੋਂ ਜਾਣੂ ਹੋ ਕੇ ਜੁੜ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਰਨ ਤਾਰਨ ਦੀ ਸੀਟ ਸ਼ਾਨ ਨਾਲ ਜਿੱਤ ਕੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਾਲਾ ਇਤਿਹਾਸ ਰਚੇਗਾ, ਜਿਸ ਵਿਚ ਉਸ ਵੇਲੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ 1996 ਵਿਚ ਕਾਂਗਰਸ ਨੂੰ ਹਰਾ ਕੇ ਗਿੱਦੜਬਾਹਾ ਦੀ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦਾ ਮੁੱਢ ਬੰਨਿਆ ਸੀ ਅਤੇ 1997 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਸੀ, ਇਸੇ ਤਰ੍ਹਾਂ ਤਰਨ ਤਾਰਨ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਬੀਬੀ ਸੁਖਵਿੰਦਰ ਕੌਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣਾਏਗਾ | ਇਸ ਮੌਕੇ ਦਲਬੀਰ ਸਿੰਘ ਬਿੱਲਾ ਭਟੋਆ ਸਰਕਲ ਪ੍ਰਧਾਨ, ਭੁਪਿੰਦਰ ਸਿੰਘ ਜਕੜੀਆ, ਕਵਲਜੀਤ ਸਿੰਘ ਬੱਬੇਹਾਲੀ, ਕਰਮ ਸਿੰਘ ਭੱਟੀ ਅਤੇ ਹੋਰ ਬਹੁਤ ਸਾਰੇ ਇਸ ਜ਼ੋਨ ਦੇ ਵੱਖ-ਵੱਖ ਪਿੰਡਾਂ ਦੇ ਸੀਨੀਅਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜ੍ਹਾਅ ਲਈ ਰਵਾਨਾ ਅਗਲੀ ਖ਼ਬਰ ਸਰਬਸੁੱਖ ਹਸਪਤਾਲ ਨੇ ਨੰਨੀ ਬੱਚੀ ਨੂੰ ਮੌਤ ਦੇ ਮੂੰਹ 'ਚੋਂ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।