28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਜੀਤ ਡੈਸਕ 03-11-2025
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਦੁਪਹਿਰ 1 ਵਜੇ ਗਊਸ਼ਾਲਾ ਰੋਡ ਤੋਂ ਨਗਰ ਕੀਰਤਨ ਸਜਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਗਊਸ਼ਾਲਾ ਰੋਡ, ਬੱਤੀਆਂ ਵਾਲਾ ਚੌਂਕ, ਦਾਣਾ ਮੰਡੀ ਰੋਡ, ਮਲੋਟ ਚੌਂਕ, ਮਹਾਜਨ ਮਾਰਕੀਟ, ਬੱਸ ਸਟੈਂਡ ਰੋਡ, ਜ਼ਮੀਨਦੋਜ਼ ਦੇ ਨਾਲ ਲੱਗਦੀ ਸੜਕ, ਪੁਰਾਣੀ ਕਚਹਿਰੀ ਰੋਡ, ਹੋਟਲਾਂ ਬਾਜ਼ਾਰ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ, ਸਰਾਫ਼ਾ ਬਾਜ਼ਾਰ, ਚੌਂਕ ਘੰਟਾਘਰ, ਬਜਾਜੀ ਬਾਜ਼ਾਰ, ਪੁਰਾਣੀ ਅਬੋਹਰੀ ਰੋਡ, ਗਾਂਧੀ ਚੌਂਕ, ਰਾਮ ਕੀਰਤਨ ਸਭਾ ਮੰਦਿਰ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂ ਘਰ ਪੁੱਜੇਗਾ |
ਪਿਛਲੀ ਖ਼ਬਰ ਹੈਰੋਇਨ ਪੀਂਦਾ ਨੌਜਵਾਨ ਕਾਬੂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ 2 ਜਣੇ ਕਾਬੂ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।