27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਨਬੀਰ ਸਿੰਘ ਬੁਰਜ ਸ਼ਾਨਦਾਰ ਜਿੱਤ ਦਰਜ ਕਰਨਗੇ- ਜੱਫਰਵਾਲ

ਅਜੀਤ ਡੈਸਕ 03-11-2025
ਧਾਰੀਵਾਲ, 2 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਲਗਾਤਾਰ ਕੀਤੇ ਜਾ ਰਹੇ ਚੋਣ ਪ੍ਰਚਾਰ ਵਿਚ ਲੋਕਾਂ ਵਲੋਂ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਫਤਵਾ ਦੇਣ ਲਈ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ, ਜਿਸ ਤੋਂ ਇਹ ਸਾਬਤ ਹੈ ਕਿ ਸ: ਕਰਨਵੀਰ ਸਿੰਘ ਬੁਰਜ ਇਤਿਹਾਸਕ ਜਿੱਤ ਪ੍ਰਾਪਤ ਕਰ ਕੇ ਵਿਰੋਧੀਆਂ ਦੇ ਭੁਲੇਖੇ ਦੂਰ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਤਰਨ ਤਰਨ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੌਰਾਨ ਬਲਾਕ ਕਾਂਗਰਸ ਧਾਰੀਵਾਲ ਦੇ ਪ੍ਰਧਾਨ ਗੁਰਨਾਮ ਸਿੰਘ ਜੱਫਰਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਹਰ ਦੁੱਖ-ਸੁੱਖ ਦੀ ਭਾਈਵਾਲ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਦੇ ਕੇ ਹਲਕਾ ਤਰਨ ਤਰਨ ਦੇ ਲੋਕ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਕਾਮਯਾਬ ਕਰਨ ਤਾਂ ਜੋ ਆਉਣ ਵਾਲੇ ਸਮੇਂ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹਰ ਪੱਖ ਤੋਂ ਤਰੱਕੀ ਹੋ
ਪਿਛਲੀ ਖ਼ਬਰ ਘੁਮਾਣ ਮੈਡੀਸਿਟੀ ਹਸਪਤਾਲ ਦੇ ਡਾ. ਕਮਲਜੀਤ ਸਿੰਘ ਨੇ ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਮੌਕੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਜ਼ਰੂਰਤਮੰਦਾਂ ਦੇ ਅੱਖਾਂ ਦੇ ਆਪਰੇਸ਼ਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।