20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਾਹਬਾਦ ਵੈ ੱਲਫੇਅਰ ਸੁਸਾਇਟੀ ਵਲੋਂ ਲੜਕੀ ਦੇ ਪਰਿਵਾਰ ਨੂੰ ਵਿਆਹ ਮੌਕੇ 11 ਹਜ਼ਾਰ ਰੁਪਏ ਭੇਟ

ਅਜੀਤ ਡੈਸਕ 25-11-2025
ਵਡਾਲਾ ਗ੍ਰੰਥੀਆਂ, 24 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਸ਼ਾਹਬਾਦ ਵਿਚ ਸਮਾਜਿਕ ਸੇਵਾ ਅਤੇ ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸ਼ਾਹਬਾਦ ਵੈੱਲਫੇਅਰ ਸੁਸਾਇਟੀ ਵਲੋਂ ਆਪਣੀ ਸ਼ਗਨ ਸਕੀਮ ਅਧੀਨ ਇਸ ਵਾਰ ਪਿੰਡ ਵਾਸੀ ਲਾਡੀ ਮਸੀਹ ਦੀ ਧੀ ਪੂਜਾ ਦੇ ਵਿਆਹ ਮੌਕੇ 11 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਸੌਂਪੀ ਗਈ | ਸੁਸਾਇਟੀ ਵਲੋਂ ਚਲਾਈ ਜਾ ਰਹੀ ਇਹ ਸਕੀਮ ਪਿੰਡ ਦੀਆਂ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਸਮੇਂ ਮਦਦ ਕਰਨ ਲਈ ਸਮਰਪਿਤ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਅਤੇ ਸਾਬਕਾ ਸਰਪੰਚ ਹਰਵਿੰਦਰਪਾਲ ਸਿੰਘ ਜੋਤੀ ਨੇ ਰਕਮ ਭੇਟ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਸੁਸਾਇਟੀ ਵਲੋਂ ਪਿੰਡ ਦੀਆਂ 47 ਲੜਕੀਆਂ ਨੂੰ ਸ਼ਗਨ ਰਾਸ਼ੀ ਦੇ ਰੂਪ ਵਿਚ ਮਦਦ ਕੀਤੀ ਜਾ ਚੁੱਕੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਸੁਸਾਇਟੀ ਪਿੰਡ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿਚ ਲਗਾਤਾਰ ਯੋਗਦਾਨ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਪਰਿਯੋਜਨਾਵਾਂ ਨੂੰ ਹੋਰ ਮਜ਼ਬੂਤ ਤਰੀਕੇ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚ ਸਕੇ | ਇਸ ਮੌਕੇ ਸਾਬਕਾ ਡਾਇਰੈਕਟਰ ਮਾਰਕੀਟ ਕਮੇਟੀ ਬਟਾਲਾ ਮੁਖਵੰਤ ਸਿੰਘ ਕਾਹਲੋਂ, ਸਾਬਕਾ ਸਰਪੰਚ ਹਰਵਿੰਦਰਪਾਲ ਸਿੰਘ, ਮਾਸਟਰ ਮਨਪ੍ਰੀਤ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਕਾਹਲੋਂ ਪੰਚਾਇਤ ਮੈਂਬਰ, ਸ਼ੁਭਪ੍ਰੀਤ ਸਿੰਘ ਕਾਹਲੋਂ ਪੰਚਾਇਤ ਮੈਂਬਰ, ਸੰਤੋਸ਼ ਕੁਮਾਰ ਪੰਚਾਇਤ ਮੈਂਬਰ, ਸੰਦੀਪ ਕੁਮਾਰ ਪੰਚਾਇਤ ਮੈਂਬਰ ਅਤੇ ਲਵਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਆਗੂਆਂ ਦੀ ਅਹਿਮ ਬੈਠਕ ਹੋਈ ਅਗਲੀ ਖ਼ਬਰ ਬਲਾਕ ਪ੍ਰਧਾਨ ਗੁਰਦੀਪ ਸਿੰਘ ਨੇ ਸਰਪੰਚਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।