20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

41 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 25-11-2025
ਸੁਜਾਨਪੁਰ, 24 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਵਿਅਕਤੀ ਕੋਲੋਂ 41 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ ਜਿਸ ਦੀ ਪਹਿਚਾਣ ਰਾਜਨ ਗੁਪਤਾ ਪੁੱਤਰ ਸਰਵਣ ਗੁਪਤਾ ਵਾਸੀ ਦੀਨਾਨਗਰ ਦੇ ਰੂਪ ਵਿਚ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਦਲਬੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਐਕਸਾਈਜ਼ ਵਿਭਾਗ ਤੇ ਸੁਜਾਨਪੁਰ ਪੁਲਿਸ ਵਲੋਂ ਗੰਦਲਾ ਲਾਹੜੀ ਮੋੜ ਨੇੜੇ ਸਾਂਝੇ ਤੌਰ 'ਤੇ ਇਕ ਨਾਕਾ ਲਗਾਇਆ ਹੋਇਆ ਸੀ ਕਿ ਇਸ ਦੌਰਾਨ ਸਾਹਮਣੇ ਤੋਂ ਆ ਰਹੀ ਮਹਿੰਦਰਾ ਪਿਕਅੱਪ ਗੱਡੀ (ਪੀ.ਬੀ.-35-ਜੈਡ 0675) ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 40 ਪੇਟੀ ਬਲੈਕ ਹਾਰਨ ਤੇ 21 ਬੋਤਲ ਮੈਕਡਾਵਲ ਮਾਰਕਾ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਪਿ੍ੰਸੀਪਲ ਨੇ ਲੀਡਰਸ਼ਿਪ ਤੇ ਅਕਾਦਮਿਕ ਤਰੱਕੀ ਸੈਸ਼ਨ ਲਈ ਆਈ.ਆਈ.ਟੀ. ਮਦਰਾਸ ਦਾ ਕੀਤਾ... ਅਗਲੀ ਖ਼ਬਰ ਅਗਰਵਾਲ ਸਭਾ ਨੇ ਪਰਿਵਾਰ ਮਿਲਨ ਸਮਾਗਮ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।