19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਅਵਾਂਖਾ ਦੇ ਸੀਨੀਅਰ 'ਆਪ' ਆਗੂ ਕਾਂਗਰਸ 'ਚ ਹੋਏ ਸ਼ਾਮਿਲ

ਅਜੀਤ ਡੈਸਕ 04-12-2025
ਦੀਨਾਨਗਰ, 3 ਦਸੰਬਰ (ਸੋਢੀ/ਸ਼ਰਮਾ)- ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਰਾਜ ਕੁਮਾਰ ਅਤੇ ਸੀਨੀਅਰ ਆਗੂ ਪ੍ਰਦੀਪ ਠਾਕੁਰ ਨੇ ਦੋ ਦਰਜਨ ਤੋਂ ਵੱਧ ਸਾਥੀਆਂ ਸਮੇਤ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਅੱਜ ਵਿਧਾਇਕ ਅਰੁਣਾ ਚੌਧਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਉਕਤ ਆਗੂਆਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਤੇ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਤੋਂ ਪਹਿਲਾਂ ਸ਼ਾਮਿਲ ਹੋਏ ਉਕਤ ਆਗੂਆਂ ਨਾਲ ਕਾਂਗਰਸ ਪਾਰਟੀ ਨੂੰ ਉਕਤ ਚੋਣਾਂ ਵਿਚ ਲਾਭ ਮਿਲੇਗਾ | ਇਸ ਮੌਕੇ ਵਿਧਾਇਕਾ ਅਰੁਣਾ ਚੌਧਰੀ ਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ 'ਆਪ' ਨੇ ਲੋਕਾਂ ਨੂੰ ਜੋ ਝੂਠੇ ਸੁਪਨੇ ਦਿਖਾ ਕੇ ਗੁੰਮਰਾਹ ਕੀਤਾ ਸੀ, ਉਨ੍ਹਾਂ ਦੀ ਸਚਾਈ ਹੁਣ ਸਾਹਮਣੇ ਆ ਰਹੀ ਹੈ ਅਤੇ 'ਆਪ' ਅੰਦਰ ਮਾਯੂਸੀ ਦੇ ਆਲਮ ਵਿਚ ਦਿਨ ਕੱਟ ਰਹੇ ਵਰਕਰ ਹੁਣ ਕਾਂਗਰਸ ਪਾਰਟੀ ਵੱਲ ਆਉਣ ਲੱਗੇ ਹਨ | ਉਨ੍ਹਾਂ ਕਿਹਾ ਕਿ ਦੀਨਾਨਗਰ ਅੰਦਰ ਜਿੱਥੇ ਹਲਕਾ ਇੰਚਾਰਜ ਦੀਆਂ ਨੀਤੀਆਂ ਵਰਕਰ ਵਿਰੋਧੀ ਹਨ ਉੱਥੇ ਆਮ ਆਦਮੀ ਪਾਰਟੀ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਾ ਉੱਤਰਨ ਕਾਰਨ ਲੋਕ ਦੇ ਮਨਾਂ ਤੋਂ ਉੱਤਰਦੀ ਜਾ ਰਹੀ ਹੈ | 'ਆਪ' ਨੂੰ ਅਲਵਿਦਾ ਆਖਣ ਵਾਲੇ ਰਾਜ ਕੁਮਾਰ ਤੇ ਪ੍ਰਦੀਪ ਠਾਕੁਰ ਨੀਟੂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਤੋਂ ਵਿਧਾਇਕਾ ਅਰੁਣਾ ਚੌਧਰੀ ਦੀ ਅਗਵਾਈ ਨੂੰ ਕਬੂਲਦੇ ਹੋਏ ਕਾਂਗਰਸ ਪਾਰਟੀ ਲਈ ਕੰਮ ਕਰਨ ਦਾ ਮਨ ਬਣਾਇਆ ਹੈ | ਉਨ੍ਹਾਂ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਕਾਂਗਰਸ ਨੂੰ ਮਜ਼ਬੂਤ ਬਣਾਉਣ ਦਾ ਵਾਅਦਾ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਮਨੀਸ਼ ਕਪੂਰ ਗਾਂਧੀਆਂ, ਹੀਰਾ ਲਾਲ ਪੱਖੋਵਾਲ, ਲੱਕੀ ਰੰਧਾਵਾ, ਸੁਭਾਸ਼ ਮੇਘੀਆਂ ਅਤੇ ਰਮਨ ਦੱਤ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਫਰਦ ਕੰਪਿਊਟਰ ਅਪ੍ਰੇਟਰਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-ਪਵਨ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।