ਬਟਾਲਾ, 3 ਦਸੰਬਰ (ਸਤਿੰਦਰ ਸਿੰਘ)- ਫਰਦ ਕੰਪਊਟਰ ਆਪ੍ਰੇਟਰ ਐਸ਼ੋਸੀਏਸ਼ਨ ਗੁਰਦਾਸਪੁਰ ਦੇ ਨਿਰਦੇਸ਼ਾਂ ਤਹਿਤ ਬਟਾਲਾ ਦੇ ਫਰਦ ਕੰਪਿਊਟਰ ਅਪ੍ਰੇਟਰਾਂ ਨੇ ਹੜ੍ਹਤਾਲ ਜਾਰੀ ਰੱਖੀ | ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਬਟਾਲਾ ਦੇ ਕੰਪਿਊਟਰ ਆਪ੍ਰੇਟਰਾਂ ਨੇ ਸਵੇਰੇ 9 ਵਜੇ ਤੋਂ ਲੈ ਕੇ 2 ਵਜੇ ਤੱਕ ਸਾਰੇ ਕੰਮ ਠੱਪ ਰੱਖੇ ਤੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਸੀ.ਐਮ.ਐਸ. ਪ੍ਰਾਈਵੇਟ ਕੰਪਨੀ ਰਾਹੀਂ ਭਰਤੀ ਕੀਤੇ ਹੋਏ ਹਨ ਤੇ ਸਾਨੂੰ ਬਹੁਤ ਹੀ ਘੱਟ ਤਨਖਾਹ ਦਿੱਤੀ ਜਾ ਰਹੀ ਹੈ | ਏਨਾ ਲੰਮਾ ਸਮਾਂ ਕੰਮ ਕਰਨ ਦੇ ਬਾਵਜੂਦ ਵੀ ਸਾਨੂੰ ਵਿਭਾਗ 'ਚ ਨਹੀਂ ਲਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਸਾਨੂੰ ਵਿਭਾਗ ਵਿਚ ਲਿਆ ਕੇ ਤਨਖਾਹ ਵਿਚ ਵਾਧਾ ਕੀਤਾ ਜਾਵੇ | ਇਸ ਮੌਕੇ ਰਣਵੀਰ ਸਿੰਘ, ਹਰਭਜਨ ਸਿੰਘ, ਜਗਦੀਪ ਸਿੰਘ, ਮਨਦੀਪ ਕੌਰ, ਸ਼ੈਲੀ ਆਦਿ ਹਾਜ਼ਰ ਸਨ |