19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰਾਜ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਰੁਸਤਮ ਦਾ ਸਕੂਲ ਪਹੁੰਚਣ 'ਤੇ ਸਵਾਗਤ

ਅਜੀਤ ਡੈਸਕ 04-12-2025
ਵਡਾਲਾ ਗ੍ਰੰਥੀਆਂ, 3 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਦਿਨੀਂ ਰਾਜ ਪੱਧਰ 'ਤੇ ਹੋਏ ਕਬੱਡੀ ਦੇ ਅੰਡਰ-14 ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਜ਼ਿਲ੍ਹਾ ਗੁਰਦਾਸਪੁਰ ਦੀ ਕਬੱਡੀ ਟੀਮ ਦਾ ਸਿਰਮੌਰ ਖਿਡਾਰੀ ਰੁਸਤਮ ਦਾ ਇਨ੍ਹਾਂ ਮੁਕਾਬਲਾ ਵਿਚ ਵਧੀਆ ਪ੍ਰਦਰਸ਼ਨ ਕਰਨ ਉਪਰੰਤ ਆਪਣੇ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਪਹੁੰਚਣ 'ਤੇ ਸਕੂਲ ਦੇ ਪਿ੍ੰਸੀਪਲ-ਕਮ-ਬੀ.ਐਨ.ਓ. ਬਟਾਲਾ ਦੋ ਸ੍ਰੀ ਰਾਮ ਲਾਲ ਅਤੇ ਸਮੂਹਿਕ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀ ਰਾਮ ਲਾਲ, ਪੀ.ਟੀ.ਆਈ. ਹਰਜੀਤ ਕੌਰ, ਫਿਜ਼ੀਕਲ ਐਜੂਕੇਸ਼ਨ ਦੇ ਲੈਕਚਰਾਰ ਜਸਵਿੰਦਰ ਕੌਰ ਅਤੇ ਸਕੂਲ ਦੇ ਸਮੂਹਿਕ ਸਟਾਫ਼ ਮੈਂਬਰਾਂ ਨੇ ਕਿਹਾ ਕਿ ਸਾਡੇ ਸਕੂਲ ਦੇ 9ਵੀਂ ਕਲਾਸ ਦੇ ਵਿਦਿਆਰਥੀ ਰੁਸਤਮ ਵਲੋਂ ਸੂਬਾ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਨਾਲ ਜਿੱਥੇ ਸਕੂਲ ਤੇ ਜ਼ਿਲ੍ਹਾ ਗੁਰਦਾਸਪੁਰ ਦਾ ਮਾਣ ਵਧਿਆ ਹੈ, ਉੱਥੇ ਇਹ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸ੍ਰੋਤ ਵੀ ਬਣਿਆ ਹੈ | ਇਸ ਮੌਕੇ ਪਿ੍ੰਸੀਪਲ ਰਾਮ ਲਾਲ ਤੇ ਸਮੂਹਿਕ ਸਟਾਫ਼ ਨੇ ਵਿਦਿਆਰਥੀ ਰੁਸਤਮ ਨੂੰ ਭਵਿੱਖ ਵਿਚ ਵੀ ਵਧ ਚੜ੍ਹ ਕੇ ਖੇਡਾਂ ਅਤੇ ਪੜ੍ਹਾਈ ਵਿਚ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਜਸਪਾਲ ਸਿੰਘ ਤੱਤਲਾ ਨੂੰ ਕਾਂਗਰਸ ਨੇ ਨੌਸ਼ਹਿਰਾ ਮੱਝਾ ਸਿੰਘ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਫਰਦ ਕੰਪਿਊਟਰ ਅਪ੍ਰੇਟਰਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।