ਕਾਦੀਆਂ, 3 ਦਸੰਬਰ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪੈਂਦੇ ਪਿੰਡ ਤੱਤਲਾ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਤੱਤਲਾ ਨੂੰ ਕਾਂਗਰਸ ਪਾਰਟੀ ਨੇ ਨੌਸ਼ਹਿਰਾ ਮੱਝਾ ਸਿੰਘ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਲਾਨਿਆ ਹੈ | ਜਸਪਾਲ ਸਿੰਘ ਤੱਤਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਇਹ ਚੋਣ ਲੜਨ ਦਾ ਤੀਸਰੀ ਵਾਰ ਮੌਕਾ ਦਿੱਤਾ ਗਿਆ | ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਉਹ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰਨਗੇ | ਉਨ੍ਹਾਂ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਸਮੁੱਚੀ ਹਾਈਕਮਾਂਡ ਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਦੇ ਹਮੇਸ਼ਾ ਹੀ ਰਿਣੀ ਰਹਿਣਗੇ ਤੇ ਇਸ ਸੀਟ ਨੂੰ ਜਿੱਤ ਕੇ ਕਾਂਗਰਸ ਹਾਈਕਮਾਂਡ ਦੀ ਝੋਲੀ ਵਿਚ ਪਾਉਣਗੇ |