18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਬਟਾਲਾ 'ਚ ਅਹਿਮ ਇਕੱਤਰਤਾ

ਅਜੀਤ ਡੈਸਕ 04-12-2025
ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਇਕ ਅਹਿਮ ਇਕੱਤਰਤਾ ਬਟਾਲਾ ਇੰਚਾਰਜ ਗੁਰਪ੍ਰੀਤ ਸਿੰਘ ਬਟਾਲਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਤੇ ਪਰਗਟ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਜਿਨਾਂ ਦਾ ਪਾਰਟੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਇਕੱਤਰਤਾ ਦੌਰਾਨ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ ਜਿਸ ਵਿਚ ਪਾਰਟੀ ਆਗੂਆਂ ਨੇ ਕਿਹਾ ਕਿ ਐਮ.ਪੀ. ਭਾਈ ਅੰਮਿ੍ਤਪਾਲ ਸਿੰਘ ਦੀ ਐਨ.ਐਸ.ਏ. ਰੱਦ ਕਰਾਉਣ ਤੇ ਰਿਹਾਈ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ਤਰਨ ਤਾਰਨ 'ਚ ਹੋਈ ਜ਼ਿਮਨੀ ਚੋਣ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਨੂੰ ਸੰਗਤਾਂ ਵਲੋਂ ਦਿੱਤੇ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਅਗਲੀਆਂ ਚੋਣਾਂ ਵਿਚ ਹੋਰ ਉਭਰ ਕੇ ਸਾਹਮਣੇ ਆਵੇਗੀ | ਇਸ ਮੌਕੇ ਪਰਮਜੀਤ ਸਿੰਘ ਜੌਹਲ ਸੀਨੀਅਰ ਆਗੂ, ਅਬਜ਼ਰਵਰ ਅਜੈਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਬਟਾਲਾ, ਜਤਿੰਦਰ ਸਿੰਘ ਹਲਕਾ ਕਾਦੀਆਂ, ਪਰਗਟ ਸਿੰਘ ਮੀਆਂ ਵਿੰਡ, ਮਲਕੀਅਤ ਸਿੰਘ ਪਨੂੰ, ਸੁਖਦਿਆਲ ਸਿੰਘ ਬਟਾਲਾ, ਕਰਮਜੀਤ ਸਿੰਘ ਤਲਵੰਡੀ, ਰੂਮੇਲਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡਾਂ ਅੰਦਰ ਜ਼ਿਲਾ ਪ੍ਰਸ਼ਾਸਨ ਦੀ ਮੁਨਿਆਦੀ ਹੋਣ ਦੇ ਬਾਵਜੂਦ ਨਹੀਂ ਲੱਗ ਰਹੇ ਠੀਕਰੀ ਪਹਿਰੇ ਅਗਲੀ ਖ਼ਬਰ ਪਿੰਡ ਸ਼ਾਹਪੁਰ 'ਚ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਕੀਤੀ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।