ਗੁਰਦਾਸਪੁਰ, 3 ਦਸੰਬਰ (ਚੱਕਰਾਜਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ 'ਤੇ ਨਜਾਇਜ਼ ਤੌਰ 'ਤੇ ਬਾਰ-ਬਾਰ ਲਗਾਈ ਜਾਂਦੀ ਐਨ.ਐਸ.ਏ. ਅਤੇ ਉਨ੍ਹਾਂ ਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਰੋਸ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੰਮਿ੍ਤਸਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਹਲਕਾ ਗੁਰਦਾਸਪੁਰ ਤੋਂ ਵੱਡਾ ਕਾਫ਼ਲਾ ਰਵਾਨਾ ਹੋਇਆ | ਇਹ ਕਾਫ਼ਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਅਬਜ਼ਰਵਰ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਰਵਾਨਾ ਹੋਇਆ | ਇਸ ਕਾਫ਼ਲੇ ਵਿਚ ਵੱਡੀ ਗਿਣਤੀ ਵਿਚ ਵਾਰਿਸ ਪੰਜਾਬ ਦੇ ਯੂਥ ਵਰਕਰ ਸ਼ਾਮਿਲ ਹੋਏ | ਕਾਫ਼ਲਾ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਅਬਜ਼ਰਵਰ ਅਜੇਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਜ ਪ੍ਰਣਾਲੀ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਸਿੱਖਾਂ ਦੇ ਹੱਕਾਂ ਦੀ ਰਾਖੀ ਨਹੀਂ ਕਰ ਰਹੀ ਤੇ ਸਿੱਖਾਂ ਦੇ ਵਿਰੁੱਧ ਹੈ | ਇਸ ਮੌਕੇ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਸੋਹਲ, ਗੁਰਜੀਤ ਸਿੰਘ, ਸੁਖਦਿਆਲ ਸਿੰਘ, ਮਲਕੀਤ ਸਿੰਘ ਪੰਨੂ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਦੇਵ ਸਿੰਘ, ਅਮਨਦੀਪ ਸਿੰਘ, ਮਨਜੀਤ ਸਿੰਘ ਫ਼ੌਜੀ, ਮਨਜਿੰਦਰ ਸਿੰਘ, ਮਨਦੀਪ ਸਿੰਘ, ਦਲਬੀਰ ਸਿੰਘ, ਅਭੀ ਤਿੱਬੜ, ਵਰਿੰਦਰ ਸਿੰਘ, ਜਸਵਿੰਦਰ ਸਿੰਘ, ਜਸਕਰਨ ਸਿੰਘ, ਗੁਰਕੀਰਤਨ ਸਿੰਘ, ਰਾਜਵਿੰਦਰ ਸਿੰਘ, ਸੁਖਦੇਵ ਸਿੰਘ ਅਤੇ ਬਿੱਲਾ ਘੰੁਮਣ ਆਦਿ ਹਾਜ਼ਰ ਸਨ |