ਗੁਰਦਾਸਪੁਰ, 3 ਦਸੰਬਰ (ਗੁਰਪ੍ਰਤਾਪ ਸਿੰਘ)- ਸਿਟੀ ਨਰਸਿੰਗ ਕਾਲਜ ਗੁਰਦਾਸਪੁਰ ਦਾ ਬੀ.ਐਸ.ਸੀ. ਨਰਸਿੰਗ ਸਮੈਸਟਰ ਤੀਜੇ ਤੇ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸਜ਼ ਵਲੋਂ ਐਲਾਨਿਆ ਗਿਆ | ਨਤੀਜੇ ਵਿਚ ਤੀਜੇ ਸਮੈਸਟਰ ਦੀ ਵਿਦਿਆਰਥਣ ਪ੍ਰੇਰਨਾ ਵਲੋਂ 70.34 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਗਿਆ | ਜਦੋਂ ਕਿ ਰਵਨੀਤ 68.21 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਰਵਨੀਤ ਵਲੋਂ 80.27 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਅਤੇ ਵਿਦਿਆਰਥਣਾਂ ਪਰਮਿੰਦਰ ਵਲੋਂ 75.14 ਫੀਸਦੀ ਨੰਬਰ ਲੈ ਕੇ ਦੂਸਰਾ ਸਥਾਨ ਹਾਸਲ ਕੀਤਾ ਗਿਆ | ਇਸ ਮੌਕੇ ਕਾਲਜ ਦੇ ਐਮ.ਡੀ. ਡਾ: ਹਰਬੀਰ ਸਿੰਘ ਢਿੱਲੋਂ ਤੇ ਡਾ: ਅਤਿੰਦਰ ਕੌਰ ਵਲੋਂ ਵਧੀਆ ਪ੍ਰਦਰਸ਼ਨ ਲਈ ਵਿਦਿਆਰਥਣਾਂ ਨੰੂ ਵਧਾਈ ਦਿੱਤੀ ਗਈ ਤੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |