ਕੋਟਲੀ ਸੂਰਤ ਮੱਲ੍ਹੀ, 3 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਬੱਚਿਆਂ ਨੇ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਸਰਬੱਤ ਦਾ ਭਲਾ ਨੌਜਵਾਨ ਸੁਧਾਰ ਸੇਵਕ ਸਭਾ ਨਿੱਕੇ ਘੁੰਮਣ ਵਲੋਂ ਬਾਬਾ ਸ਼ਿਵ ਬੋਹੜੀ ਸਾਹਿਬ ਵਾਲਿਆਂ ਦੀ ਯਾਦ 'ਚ ਕਰਵਾਏ ਗਏ ਧਾਰਮਿਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਮੱਲ੍ਹਾਂ ਮਾਰੀਆਂ ਗਈਆਂ | ਇਸ ਸੰਬੰਧੀ ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਬਾਬਾ ਸ਼ਿਵ ਗੁਰਦੁਆਰਾ ਬਾਬਾ ਬੋਹੜੀ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਵਿਚ ਕਰਵਾਏ ਗਏ ਕਵੀਸ਼ਰੀ, ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਵਿਚ ਉਨ੍ਹਾਂ ਨੇ ਵਿਦਿਆਰਥੀ ਪ੍ਰਭਜੋਤ ਕੌਰ, ਨਵਜੋਤ ਕੌਰ, ਮਨਮੀਤ ਕੌਰ, ਬਲਮੀਤ ਕੌਰ, ਗੁਰਸੀਰਤ ਕੌਰ, ਏਕਮਜੋਤ ਕੌਰ, ਜਸ਼ਨੀਤ ਕੌਰ, ਗੁਰਅੰਸ਼ਦੀਪ ਸਿੰਘ, ਮਹਿਤਾਬ ਸਿੰਘ ਨੇ ਹਿੱਸਾ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਨਾਮ ਪ੍ਰਾਪਤ ਕੀਤੇ | ਉਨ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ, ਜਦੋਂ ਕਿ ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਤੇਜਪ੍ਰਤਾਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦੀ ਤਾਰੀਫ਼ ਕਰਦਿਆਂ ਸ਼ੱੁਭਕਾਮਨਾਵਾਂ ਦਿੱਤੀਆਂ |