18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਅਜੀਤ ਡੈਸਕ 04-12-2025
ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ) - ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਗੁਰੂ ਨਾਨਕ ਦੇਵ ਜੀ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਵਿਸ਼ਵ 'ਏਡਜ਼ ਦਿਵਸ' ਮਨਾਇਆ ਗਿਆ | ਇਸ ਸਮੇਂ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਘੁਮਾਣ 'ਚ ਐੱਨ.ਐੱਸ.ਐੱਸ. ਵਿਭਾਗ ਦੀ ਇੰਚਾਰਜ ਪ੍ਰੋਫੈਸਰ ਕਿਰਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਵਿਚ ਏਡਜ਼ ਸੰਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਐੱਚ.ਆਈ.ਵੀ. (ਏਡਜ਼) ਫ਼ੈਲਣ ਦੇ ਕਾਰਨ, ਰੋਕਥਾਮ, ਏਡਜ਼ ਦੇ ਮਰੀਜ਼ਾਂ ਨੂੰ ਕੀ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ, ਸਮਾਜ ਦਾ ਏਡਜ਼ ਦੇ ਮਰੀਜ਼ਾਂ ਪ੍ਰਤੀ ਕਿਸ ਤਰ੍ਹਾਂ ਵਤੀਰਾ ਹੋਣਾ ਚਾਹੀਦੀ ਹੈ, ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਸਮੇਂ ਪ੍ਰੋਫ਼ੈਸਰ ਸਮਸ਼ੇਰ ਸਿੰਘ, ਪ੍ਰੋ. ਅਮਰਪ੍ਰੀਤ ਸਿੰਘ, ਡਾ. ਹਰਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਦਾ ਐਲਾਨ-ਸੁਰਿੰਦਰ ਪੱਪੂ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਬੱਚਿਆਂ ਨੇ ਧਾਰਮਿਕ ਮੁਕਾਬਲੇ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।