ਬਟਾਲਾ, 3 ਦਸੰਬਰ (ਸਤਿੰਦਰ ਸਿੰਘ)- ਸਤਿਨਾਮ ਸਰਬ ਕਲਿਆਣ ਟੱਰਸਟ ਚੰਡੀਗੜ੍ਹ ਵਲੋਂ ਕਰਵਾਏ ਜਾਂਦੇ ਸਾਲਾਨਾ ਗੁਰਮਤਿ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਵੀਸ਼ਰੀ ਵਿਚ ਪਹਿਲਾ, ਕੁਵਿਜ਼ ਵਿਚ ਪਹਿਲਾ, ਭਾਸ਼ਣ ਤੇ ਕਵਿਤਾ ਵਿਚ ਪਹਿਲਾ, ਵਾਰਤਾਲਾਪ ਵਿਚ ਪਹਿਲਾ, ਦਸਤਾਰ ਤੇ ਗਤਕਾ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਿਲ ਕੀਤਾ ਤੇ ਲਗਾਤਾਰ 6ਵੇਂ ਸਾਲ ਜ਼ੋਨਲ ਟਰਾਫ਼ੀ ਆਪਣੇ ਸਕੂਲ ਦੇ ਨਾਂਅ ਕੀਤੀ | ਇਸ ਸ਼ਾਨਦਾਰ ਜਿੱਤ ਤੋਂ ਬਾਅਦ ਸਕੂਲ ਵਿਖੇ ਵਾਪਸ ਪਰਤਣ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਨੇ ਦੱਸਿਆ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਹਮੇਸ਼ਾ ਹੀ ਧਾਰਮਿਕ ਖੇਤਰ ਵਿਚ ਵਿਸ਼ੇਸ਼ ਉਪਲੱਬਧੀਆਂ ਹਾਸਿਲ ਕਰਦਾ ਆ ਰਿਹਾ | ਜੇਤੂ ਵਿਦਿਆਰਥੀਆਂ ਵਲੋਂ ਸਕੂਲ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਉੱਪਰ ਅਰਦਾਸ ਬੇਨਤੀ ਕਰ ਕੇ ਉਸ ਅਕਾਲ ਪੁਰਖ ਦਾ ਇਸ ਸ਼ਾਨਦਾਰ ਜਿੱਤ ਲਈ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ, ਧਾਰਮਿਕ ਅਧਿਆਪਕ ਮਨਦੀਪ ਸਿੰਘ, ਗੁਰਪ੍ਰੀਤ ਕੌਰ, ਕੋਚ ਹਰਜਾਪ ਸਿੰਘ ਗੁਰਦਾਸਪੁਰ, ਕੀਰਤਨ ਅਧਿਆਪਕ ਹਰਮਨਪ੍ਰੀਤ ਸਿੰਘ, ਸੁਖਜੀਤ ਤੇ ਹਿਨਾ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |