ਧਾਰੀਵਾਲ, 4 ਦਸੰਬਰ (ਸਵਰਨ ਸਿੰਘ)- ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ (ਲੇਹਲ) ਧਾਰੀਵਾਲ ਦੇ 2 ਵਿਦਿਆਰਥੀ ਨੂਰਾਨ ਸਿੰਘ ਛੀਨਾ ਅਤੇ ਸੰਚਿਤਾ ਨੂੰ ਸਹੋਦਿਆ ਸਕੂਲ ਕੰਪਲੈਕਸ ਸੀ.ਬੀ.ਐਸ.ਈ. ਵਲੋਂ ਉਨ੍ਹਾਂ ਦੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਲਈ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਡਾਕਟਰ ਮਨਦੀਪ ਕੌਰ ਸਿਟੀ ਕੋਆਰਡੀਨੇਟਰ ਜ਼ਿਲ੍ਹਾ ਗੁਰਦਾਸਪੁਰ ਨੇ ਦਿੱਤੇ | ਇਸ ਸੰਬੰਧੀ ਪ੍ਰਬੰਧਕ ਡਾ. ਐੱਸ.ਐੱਸ. ਛੀਨਾ, ਪਿ੍ੰਸੀਪਲ ਜਤਿੰਦਰ ਕੌਰ ਸੋਹਲ ਨੇ ਦੱਸਿਆ ਕਿ ਇਹ ਦੋਵੇਂ ਬੱਚੇ ਸਕੂਲ ਦੀਆਂ ਸਿੱਖਿਆ ਤੇ ਹੋਰ ਗਤੀਵਿਧੀਆਂ ਵਿਚ ਹਮੇਸ਼ਾਂ ਅੱਗੇ ਰਹਿੰਦੇ ਹਨ ਜਿਸ ਕਰਕੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਇਹ ਸਨਮਾਨ ਪ੍ਰਦਾਨ ਕੀਤਾ ਗਿਆ | ਪਿ੍ੰਸੀਪਲ ਜਤਿੰਦਰ ਕੌਰ ਸੋਹਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੰਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਤੇ ਆਪਣੇ ਭਵਿੱਖ ਲਈ ਵੱਡੇ ਸੁਪਨੇ ਦੇਖਣ ਲਈ ਪ੍ਰੇਰਣਾ ਦਿੰਦੇ ਹਨ |