23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ 'ਚ ਪਾਈਆਂ ਜਾਣਗੀਆਂ : ਐਡਵੋਕੇਟ ਅਮਨਦੀਪ ਜੈਂਤੀਪੁਰ

ਅਜੀਤ ਡੈਸਕ 05-12-2025
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ, ਉਮੀਦਵਾਰਾਂ ਨਾਲ | ਅਜੀਤ ਤਸਵੀਰ


ਬਟਾਲਾ, 4 ਦਸੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਬਟਾਲਾ ਤੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਪਾਲ ਸਿੰਘ ਤੱਤਲਾ ਅਤੇ ਹਰਬੀਰ ਸਿੰਘ ਮਸਾਣੀਆਂ ਵਲੋਂ ਗੁਰਦਾਸਪੁਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਮੌਕੇ ਜਸਪਾਲ ਸਿੰਘ ਤੱਤਲਾ ਅਤੇ ਹਰਬੀਰ ਸਿੰਘ ਮਸਾਣੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਜੋ ਸਾਡੇ ਉਪਰ ਵਿਸ਼ਵਾਸ ਜਿਤਾਉਂਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵਜੋਂ ਸਾਨੂੰ ਜ਼ਿੰਮੇਵਾਰੀ ਦਿੱਤੀ ਹੈ, ਅਸੀਂ ਵਿਸ਼ਵਾਸ ਦਿਵਾਉਦੇ ਹਾਂ ਕਿ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਉਤਰਾਂਗੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵੱਲ ਦੇਖ ਰਹੇ ਹਨ ਕਿਉਂਕਿ ਕਾਂਗਰਸ ਪਾਰਟੀ ਦੇ ਰਾਜ ਵਿਚ ਜਿੱਥੇ ਲੋਕ ਦੀ ਜਾਨ-ਮਾਲ ਦੀ ਸੁਰੱਖਿਆ ਰਹਿੰਦੀ ਸੀ ਉਥੇ ਨਾਲ ਹੀ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਦੌੜ ਰਿਹਾ ਸੀ | ਅੱਜ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਗਿਆ ਹੈ ਤੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ, ਇਸ ਲਈ ਸਾਡੀ ਸੂਬੇ ਦੇ ਲੋਕਾਂ ਅੱਗੇ ਇਹੀਂ ਮੰਗ ਹੈ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਜਸਪਾਲ ਸਿੰਘ ਤੱਤਲਾ ਅਤੇ ਹਰਬੀਰ ਸਿੰਘ ਕਾਂਗਰਸ ਪਾਰਟੀ ਦੇ ਪੁਰਾਣੇ ਤੇ ਵਫਾਦਾਰ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਪਾਰਟੀ ਦੀ ਦਿਨ-ਰਾਤ ਸੇਵਾ ਕੀਤੀ ਹੈ | ਪਾਰਟੀ ਪ੍ਰਤੀ ਉਨ੍ਹਾਂ ਦੀ ਸੇਵਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਐਲਾਨਿਆ ਹੈ ਅਤੇ ਉਨ੍ਹਾਂ ਦੀ ਜਿੱਤ ਲਈ ਪਾਰਟੀ ਦਾ ਇਕ-ਇਕ ਵਰਕਰ ਪੂਰੀ ਤਾਕਤ ਨਾਲ
ਪਿਛਲੀ ਖ਼ਬਰ ਪਿੰਡ ਸੇਖਵਾਂ ਤੋਂ ਹਰਬੀਰ ਸਿੰਘ ਆਪਣੇ ਪਰਿਵਾਰ ਨਾਲ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਯੂਨੀਵਰਸਲ ਸਕੂਲ ਦੇ ਅਗਾਂਹਵਧੂ ਸੋਚ ਵਾਲੇ 2 ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।