21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਮ ਆਦਮੀ ਪਾਰਟੀ ਨੇ ਬੀਬੀ ਰੱਜੋ ਨੂੰ ਕਲੇਰ ਖੁਰਦ ਜ਼ੋਨ ਤੋਂ ਐਲਾਨਿਆ ਉਮੀਦਵਾਰ

ਅਜੀਤ ਡੈਸਕ 05-12-2025
ਨੌਸ਼ਹਿਰਾ ਮੱਝਾ ਸਿੰਘ, 4 ਦਸੰਬਰ (ਰਵੀ ਭਗਤ)-ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਸੰਤ ਨਗਰ ਤੋਂ 'ਆਪ' ਦੇ ਸੀਨੀਅਰ ਆਗੂ ਸੁਖਦੇਵ ਸੁੱਖੀ ਦੀ ਪਤਨੀ ਬੀਬੀ ਰੱਜੋ ਨੂੰ ਆਮ ਆਦਮੀ ਪਾਰਟੀ ਨੇ ਜ਼ੋਨ ਕਲੇਰ ਖੁਰਦ ਤੋਂ ਉਮੀਦਵਾਰ ਐਲਾਨਿਆ ਹੈ | ਇਸ ਦੌਰਾਨ ਉਮੀਦਵਾਰ ਬੀਬੀ ਰੱਜੋ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿਚ ਭੁਗਤਣਗੇ | ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਅਤੇ ਚੋਣ ਪ੍ਰਚਾਰ ਦੌਰਾਨ ਉਹ ਆਪਣੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਬਿਹਤਰ ਪ੍ਰਦਰਸ਼ਨ ਕਰ ਕੇ ਇਹ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣਗੇ |
ਪਿਛਲੀ ਖ਼ਬਰ ਰਮਨਦੀਪ ਸਿੰਘ ਸੰਧੂ ਨੇ ਇਕ ਜ਼ਿਲ੍ਹਾ ਪ੍ਰੀਸ਼ਦ ਸਮੇਤ 7 ਬਲਾਕ ਸੰਮਤੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਨਾਮਜ਼ਦਗੀ ਦੇ ਫਾਰਮ ਵਿਚ ਤਬਦੀਲੀ ਕਰਨ ਕਾਰਨ ਉਮੀਦਵਾਰਾਂ ਵਿਚ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।