21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਡੇਰਾ ਬਾਬਾ ਨਾਨਕ ਵਿਖੇ ਬਲਾਕ ਸੰਮਤੀ ਲਈ 74 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

ਅਜੀਤ ਡੈਸਕ 05-12-2025
ਡੇਰਾ ਬਾਬਾ ਨਾਨਕ, 4 ਦਸੰਬਰ (ਹੀਰਾ ਸਿੰਘ ਮਾਂਗਟ)-14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੇ ਆਖਰੀ ਦਿਨ ਬਲਾਕ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਦਫਤਰ ਵਿਖੇ ਬਲਾਕ ਸੰਮਤੀ ਮੈਂਬਰਾਂ ਦੀ ਚੋਣ ਲਈ 74 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਐਸ.ਡੀ.ਐਮ.-ਕਮ-ਚੋਣ ਰਿਟਰਨਿੰਗ ਅਫਸਰ ਨੂੰ ਦਾਖਲ ਕਰਵਾਏ ਗਏ | ਇਸ ਸੰਬੰਧੀ ਐਸ.ਡੀ.ਐਮ. ਸ੍ਰੀ ਆਦਿਤਿਆ ਸ਼ਰਮਾ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਆਖਰੀ ਦਿਨ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਮੈਂਬਰਾਂ ਦੀ ਚੋਣ ਲਈ ਵੱਖ-ਵੱਖ ਪਾਰਟੀਆਂ ਦੇ 74 ਉਮੀਦਵਾਰਾਂ ਵਲੋਂ ਕਾਗਜ਼ ਦਾਖਲ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 6 ਤਰੀਕ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ | ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ 2 ਧੜਿਆਂ ਨੇ ਆਪੋ-ਆਪਣੇ ਉਮੀਦਵਾਰਾਂ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਗਜ਼ ਕੀਤੇ ਦਾਖਲ ਅਗਲੀ ਖ਼ਬਰ ਸੁਖਬੀਰ ਸਿੰੰਘ ਵਾਹਲਾ ਨੇ ਵਡਾਲਾ ਗ੍ਰੰਥੀਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਕਾਗਜ਼ ਦਾਖਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।