21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਗਰਸ ਪਾਰਟੀ ਦੇ 2 ਧੜਿਆਂ ਨੇ ਆਪੋ-ਆਪਣੇ ਉਮੀਦਵਾਰਾਂ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਗਜ਼ ਕੀਤੇ ਦਾਖਲ

ਅਜੀਤ ਡੈਸਕ 05-12-2025
ਘੁਮਾਣ, 4 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ 2 ਧੜਿਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰ ਦਿੱਤੇ ਹਨ | ਪ੍ਰੀਸ਼ਦ ਅਧੀਨ ਆਉਂਦੇ 4 ਵੱਖ-ਵੱਖ ਜ਼ੋਨਾਂ ਘੁਮਾਣ, ਚੀਮਾ ਖੁੱਡੀ, ਹਰਚੋਵਾਲ ਤੇ ਪੰਜਗਰਾਈਆਂ ਤੋਂ 7 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਹਨ | ਇਕ ਪਾਸੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੇ ਧੜੇ ਵਲੋਂ ਚੀਮਾ ਖੁੱਡੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਘੁਮਾਣ ਜ਼ੋਨ ਤੋਂ ਸਕੱਤਰ ਸਿੰਘ ਸੱਤਾ ਕੋਟਲੀ ਵਾਲਾ ਅਤੇ ਪੰਜਗਰਾਈਆਂ ਜ਼ੋਨ ਤੋਂ ਸਤਿੰਦਰ ਕੌਰ ਪਤਨੀ ਰਣਧੀਰ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ ਹੈ ਤੇ ਦੂਸਰੇ ਪਾਸੇ ਸ: ਪ੍ਰਤਾਪ ਸਿੰਘ ਬਾਜਵਾ ਦੇ ਧੜੇ ਦੇ ਪਿ੍ੰਸੀਪਲ ਸੁਲੱਖਣ ਸਿੰਘ ਵਲੋਂ ਪੰਜਗਰਾਈਆਂ ਜ਼ੋਨ ਤੋਂ ਸਰਬਜੀਤ ਕੌਰ ਪਤਨੀ ਹਰਦੇਵ ਸਿੰਘ ਪਿੰਡ ਬੱਦੋਵਾਲ, ਘੁਮਾਣ ਤੋਂ ਮੇਜਰ ਸਿੰਘ ਪੁੱਤਰ ਅਜੀਤ ਸਿੰਘ ਪਿੰਡ ਬੋਹਝਾ, ਚੀਮਾ ਖੁੱਡੀ ਜ਼ੋਨ ਤੋਂ ਰਣਜੀਤ ਸਿੰਘ ਪੁੱਤਰ ਚੰਨਣ ਸਿੰਘ ਬਹਾਦਰਪੁਰ ਰਜ਼ੋਆ ਤੇ ਹਰਚੋਵਾਲ ਜ਼ੋਨ ਤੋਂ ਮਹਿਲਾ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਕਾਂਗਰਸ ਪਾਰਟੀ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਇਸ ਕਾਟੋ ਕਲੇਸ਼ ਨਾਲ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਖੋਰਾ ਲੱਗੇਗਾ ਉੱਥੇ ਨਾਲ ਹੀ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਮਨੋਬਲ ਡਿੱਗੇਗਾ ਤੇ ਹਲਕੇ ਵਿਚ ਕਾਂਗਰਸ ਦੀ ਧੜੇਬੰਦੀ ਹੋਰ ਵੀ ਉਭਰ ਕੇ ਸਾਹਮਣੇ ਆਵੇਗੀ | ਭਾਵੇਂ ਕਿ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਥਾਪੜਾ ਹੈ, ਪਰ ਦੂਸਰੇ ਪਾਸੇ ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦੇ ਥਾਪੜੇ ਨਾਲ ਮਨਦੀਪ ਸਿੰਘ ਰੰਗੜ ਨੰਗਲ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ ਅਤੇ ਹੁਣ ਵੀ ਉਹ ਇੰਚਾਰਜ ਤੌਰ 'ਤੇ ਵਿਚਰ ਰਹੇ ਹਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ 4 ਜ਼ੋਨਾਂ ਘੁਮਾਣ, ਚੀਮਾ ਖੁੱਡੀ, ਹਰਚੋਵਾਲ ਤੇ ਪੰਜਗਰਾਈਆਂ ਤੋਂ 'ਆਪ' ਉਮੀਦਵਾਰਾਂ ਨੇ ਕਾਗਜ਼ ਕੀਤ... ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਬਲਾਕ ਸੰਮਤੀ ਲਈ 74 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।