ਬਟਾਲਾ, 4 ਦਸੰਬਰ (ਸਤਿੰਦਰ ਸਿੰਘ)- ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਅੱਜ ਫਿਰ ਕਾਂਗਰਸ ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਹੈ | ਅੱਜ ਪਿੰਡ ਉੱਚਾ ਠੀਕਰੀਵਾਲ ਤੋਂ ਰਾਜਿੰਦਰ ਮਸੀਹ ਵੱਡੀ ਗਿਣਤੀ ਵਿਚ ਆਪਣੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 'ਆਪ' ਲੋਕਾਂ ਦੀ ਪਾਰਟੀ ਹੈ | ਪਾਰਟੀ ਦੇ ਵਿਕਾਸ ਕੰਮਾਂ ਨੂੰ ਵੇਖਦਿਆਂ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ 'ਆਪ' ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਦੀ ਨੀਤੀਆਂ ਤੇ ਬਟਾਲਾ ਵਿਧਾਨ ਸਭਾ ਹਲਕੇ 'ਚ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੀਬ 4 ਕੁ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ 'ਚ ਇਤਿਹਾਸਕ ਫ਼ੈਸਲੇ ਲਏ ਹਨ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ |