ਸ੍ਰੀ ਹਰਿਗੋਬਿੰਦਪੁਰ, 4 ਦਸੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ 'ਰੰਗਲਾ ਪੰਜਾਬ ਯੋਜਨਾ' ਤਹਿਤ 2.50 ਕਰੋੜ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਕਰੀਬ 30 ਲੱਖ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਬਹੁਪੱਖੀ ਵਿਕਾਸ ਕਰਨ ਲਈ ਲਗਾਤਾਰ ਯੋਜਨਾਵਾਂ ਬਣਾ ਰਹੀ ਹੈ ਤੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਤਹਿਤ ਰੰਗਲਾ ਪੰਜਾਬ ਯੋਜਨਾ ਤਹਿਤ ਇਹ ਚੈੱਕ ਵੰਡੇ ਗਏ ਹਨ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ | ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੀ ਸਹਾਇਤਾ ਦਿੱਤੀ ਗਈ ਹੈ | ਇਸ ਮੌਕੇ ਪੀ.ਏ. ਸੁਖਦੇਵ ਸਿੰਘ ਰੋਮੀ ਤੇ ਹੋਰ ਹਲਕੇ ਦੇ ਲੋਕ ਹਾਜ਼ਰ ਸਨ |